ਤਲਵਾੜਾ-ਹਿਮਾਚਲ ਮਾਰਗ ''ਤੇ ਵੱਡਾ ਸਫੇਦੇ ਦਾ ਦਰੱਖਤ ਡਿੱਗਿਆ, ਬਿਜਲੀ ਗੁੱਲ, ਲੋਕ ਪ੍ਰੇਸ਼ਾਨ
Thursday, Jun 04, 2026 - 06:36 PM (IST)
ਹਾਜੀਪੁਰ (ਜੋਸ਼ੀ)- ਤਲਵਾੜਾ ਤੋਂ ਹਿਮਾਚਲ ਪ੍ਰਦੇਸ਼ ਨੂੰ ਜੋੜਨ ਵਾਲੀ ਕਾਲੀ ਮਾਤਾ ਮੰਦਿਰ ਸੜਕ 'ਤੇ ਅੱਜ ਦਿਨ-ਦਿਹਾੜੇ ਇਕ ਬਹੁਤ ਵੱਡਾ ਸਫੇਦੇ ਦਾ ਦਰਖ਼ੱਤ ਅਚਾਨਕ ਸੜਕ ਵਿਚਕਾਰ ਡਿੱਗ ਗਿਆ। ਇਸ ਹਾਦਸੇ ਕਾਰਨ ਜਿੱਥੇ ਬਿਜਲੀ ਵਿਭਾਗ ਦਾ ਭਾਰੀ ਨੁਕਸਾਨ ਹੋਇਆ ਹੈ, ਉੱਥੇ ਹੀ ਮੁੱਖ ਮਾਰਗ 'ਤੇ ਜਾਮ ਲੱਗਣ ਕਾਰਨ ਰਾਹਗੀਰਾਂ ਅਤੇ ਸਥਾਨਕ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।
ਇਸ ਘਟਨਾ ਨੂੰ ਲੈ ਕੇ ਨਗਰ ਕੌਂਸਲ ਤਲਵਾੜਾ ਦੇ ਪ੍ਰਧਾਨ ਆਸ਼ੂ ਅਰੋੜਾ ਨੇ ਬੀ. ਬੀ. ਐੱਮ. ਬੀ. ਪ੍ਰਸ਼ਾਸਨ 'ਤੇ ਸਿੱਧੇ ਤੌਰ 'ਤੇ ਲਾਪਰਵਾਹੀ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਉਹ ਆਪਣੀ ਉਮਰ ਪੂਰੀ ਕਰ ਚੁੱਕੇ ਇਨ੍ਹਾਂ ਖ਼ਤਰਨਾਕ ਸਫੇਦਿਆਂ ਦੇ ਦਰਖ਼ੱਤਾਂ ਨੂੰ ਕਟਵਾਉਣ ਲਈ ਕਈ ਵਾਰ ਬੀ. ਬੀ. ਐੱਮ. ਬੀ. ਪ੍ਰਸ਼ਾਸਨ ਨੂੰ ਲਿਖਤੀ ਅਤੇ ਜ਼ੁਬਾਨੀ ਕਹਿ ਚੁੱਕੇ ਹਨ ਪਰ ਪ੍ਰਸ਼ਾਸਨ ਉਨ੍ਹਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ।

ਇਹ ਵੀ ਪੜ੍ਹੋ: ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ, ਲਿਆ ਗਿਆ ਇਹ ਫ਼ੈਸਲਾ
ਪ੍ਰਧਾਨ ਆਸ਼ੂ ਅਰੋੜਾ ਨੇ ਦੱਸਿਆ ਕਿ ਸਥਿਤੀ ਇੰਨੀ ਭਿਆਨਕ ਹੈ ਕਿ ਜਦੋਂ ਵੀ ਇਲਾਕੇ ਵਿੱਚ ਹਨ੍ਹੇਰੀ ਜਾਂ ਤੂਫ਼ਾਨ ਆਉਂਦਾ ਹੈ ਤਾਂ ਸੜਕ ਕਿਨਾਰੇ ਰਹਿਣ ਵਾਲੇ ਲੋਕ ਡਰ ਦੇ ਮਾਰੇ ਆਪਣੇ ਘਰਾਂ ਨੂੰ ਤਾਲੇ ਲਗਾ ਕੇ ਰਿਸ਼ਤੇਦਾਰਾਂ ਦੇ ਘਰ ਚਲੇ ਜਾਂਦੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਨ੍ਹਾਂ ਖ਼ਤਰਨਾਕ ਦਰਖ਼ੱਤਾਂ ਦਾ ਤੁਰੰਤ ਕੋਈ ਸਥਾਈ ਹੱਲ ਨਾ ਕੱਢਿਆ ਗਿਆ ਤਾਂ ਉਹ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ।
ਦਰਖ਼ੱਤ ਡਿੱਗਣ ਕਾਰਨ ਸੜਕ ਦੇ ਦੋਵਾਂ ਪਾਸੇ ਵਾਹਨਾਂ ਦੀਆਂ ਲੰਬੀਆਂ-ਲੰਬੀਆਂ ਕਤਾਰਾਂ ਲੱਗ ਗਈਆਂ, ਜਿਸ ਕਾਰਨ ਲੋਕ ਘੰਟਿਆਂ ਬੱਧੀ ਜਾਮ ਵਿੱਚ ਫਸੇ ਰਹੇ। ਇਸ ਤੋਂ ਇਲਾਵਾ, ਬਿਜਲੀ ਦੀਆਂ ਤਾਰਾਂ ਟੁੱਟਣ ਕਾਰਨ ਪੂਰੇ ਤਲਵਾੜਾ ਸ਼ਹਿਰ ਦੀ ਬਿਜਲੀ ਸਪਲਾਈ ਸਾਰਾ ਦਿਨ ਠੱਪ ਰਹੀ। ਅੱਤ ਦੀ ਗਰਮੀ ਵਿੱਚ ਬਿਜਲੀ ਨਾ ਹੋਣ ਕਾਰਨ ਲੋਕ ਬੇਹਾਲ ਹੋ ਗਏ। ਖ਼ਬਰ ਲਿਖੇ ਜਾਣ ਤੱਕ ਬਿਜਲੀ ਸਪਲਾਈ ਬਹਾਲ ਨਹੀਂ ਹੋ ਸਕੀ ਸੀ। ਜਦੋਂ ਇਸ ਸਬੰਧੀ ਬੀ. ਬੀ. ਐੱਮ. ਬੀ. ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਆਪਣਾ ਪੱਖ ਰੱਖਦਿਆਂ ਕਿਹਾ ਕਿ ਸਫੇਦੇ ਦੇ ਦਰਖ਼ਤਾਂ ਨੂੰ ਕਟਵਾਉਣ ਵਿੱਚ ਕੁਝ ਤਕਨੀਕੀ ਅਤੇ ਸਰਕਾਰੀ ਅੜਚਨਾਂ ਆ ਰਹੀਆਂ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਜਲਦੀ ਹੀ ਇਨ੍ਹਾਂ ਕਾਰਵਾਈਆਂ ਨੂੰ ਪੂਰਾ ਕਰਕੇ ਉਮਰ ਪੂਰੀ ਕਰ ਚੁੱਕੇ ਖ਼ਤਰਨਾਕ ਦਰਖ਼ੱਤਾਂ ਨੂੰ ਕਟਵਾ ਦਿੱਤਾ ਜਾਵੇਗਾ ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਪਿੰਡ 'ਚ ਪਿਆ ਭੜਥੂ! Alert ਦੀ ਸਲਾਹ, ਘਰੋਂ ਬਾਹਰ ਨਿਕਲਣ ਤੋਂ ਵੀ ਡਰਨ ਲੱਗੇ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
