ਮੁਕੇਰੀਆਂ ਪੁਲਸ ਨੇ ਸ਼ਰਾਬ ਦੀ ਤਸਕਰੀ ਕਰਨ ਵਾਲੇ ਇਕ ਤਸਕਰ ਨੂੰ ਕੀਤਾ ਗ੍ਰਿਫ਼ਤਾਰ

Sunday, Nov 05, 2023 - 03:15 PM (IST)

ਮੁਕੇਰੀਆਂ ਪੁਲਸ ਨੇ ਸ਼ਰਾਬ ਦੀ ਤਸਕਰੀ ਕਰਨ ਵਾਲੇ ਇਕ ਤਸਕਰ ਨੂੰ ਕੀਤਾ ਗ੍ਰਿਫ਼ਤਾਰ

ਮੁਕੇਰੀਆਂ (ਜੱਜ)-ਮੁਕੇਰੀਆ ਪੁਲਸ ਨੇ ਸ਼ਰਾਬ ਦੀ ਤਸਕਰੀ ਕਰਨ ਵਾਲੇ ਇਕ ਤਸਕਰ ਨੂੰ ਗ੍ਰਿਫ਼ਤਾਰ ਹੈ। ਦਰਅਸਲ ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਐੱਸ. ਪੀ. ਇਨਵੈਸਟੀਗੇਸ਼ਨ ਸਰਬਜੀਤ ਸਿੰਘ ਅਤੇ ਡੀ. ਐੱਸ. ਪੀ. ਮੁਕੇਰੀਆਂ ਕੁਲਵਿੰਦਰ ਸਿੰਘ ਵਿਰਕ ਦੀਆਂ ਹਦਾਇਤਾਂ ਮੁਤਾਬਕ ਮੁੱਖ ਅਫ਼ਸਰ ਥਾਣਾ ਮੁਕੇਰੀਆਂ ਐੱਸ. ਆਈ. ਜੋਗਿੰਦਰ ਸਿੰਘ ਦੀ ਅਗਵਾਈ ਹੇਠ ਨਸ਼ੀਲੇ ਪਦਾਰਥ ਅਤੇ ਸ਼ਰਾਬ ਵੇਚਣ ਵਾਲਿਆਂ ਖ਼ਿਲਾਫ਼ ਮੁਹਿੰਮ ਵਿੱਢੀ ਗਈ ਹੈ।

ਇਸੇ ਤਹਿਤ ਐੱਚ. ਸੀ. ਕਰਨੈਲ ਸਿੰਘ ਵੱਲੋਂ ਪੁਲਸ ਮੁਲਾਜ਼ਮਾਂ ਦੇ ਨਾਲ ਬੱਸ ਸਟੈਂਡ ਨੇੜੇ ਪਿੰਡ ਪਟਿਆਲ ਵਿਖੇ ਗਸ਼ਤ ਦੌਰਾਨ ਇਕ ਵਿਅਕਤੀ ਵਿਸ਼ਾਲ ਉਰਫ਼ ਵਿੱਕੀ ਪੁੱਤਰ ਅਸ਼ੋਕ ਕੁਮਾਰ ਵਾਸੀ ਮਕਾਨ ਨੰਬਰ 199, ਵਾਰਡ ਨੰ: 13 ਮੁਹੱਲਾ ਕੈਂਥਾ (ਦਸੂਹਾ) ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚਲੀ ਆਲਟੋ ਕਾਰ ਨੰ: ਪੀ. ਬੀ.-07-ਏ. ਜੈੱਡ.0650 ਵਿੱਚੋਂ 8 ਪੇਟੀਆਂ ਸ਼ਰਾਬ ਠੇਕਾ ਮਾਰਕਾ ਪੰਜਾਬ ਕਲੱਬ ਵਿਸਕੀ ਕੁੱਲ 96 ਬੋਤਲਾਂ (72000 ਮਿਲੀਲੀਟਰ) ਬਰਾਮਦ ਕਰਕੇ ਉਸ ਦੇ ਖ਼ਿਲਾਫ਼ ਐਕਸਾਈਜ਼ ਐਕਟ ਦੀ ਧਾਰਾ 61-1-14, 78(2) ਤਹਿਤ ਮੁਕੱਦਮਾ ਨੰਬਰ 226 ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਹੋਟਲ 'ਚ ਰੰਗਰਲੀਆਂ ਮਨਾਉਣ ਪੁੱਜਾ ਸੀ ਪ੍ਰੇਮੀ ਜੋੜਾ, ਜ਼ਿਆਦਾ ਸ਼ਰਾਬ ਪੀਣ ਕਾਰਨ ਹੋਇਆ ਉਹ ਜੋ ਸੋਚਿਆ ਨਾ ਸੀ

ਉਪਰੋਕਤ ਜਾਣਕਾਰੀ ਦਿੰਦਿਆਂ ਥਾਣਾ ਮੁਕੇਰੀਆਂ ਦੇ ਇੰਚਾਰਜ ਜੋਗਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਤੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਉਸ ਦੇ ਸੰਪਰਕਾਂ ਦਾ ਵੀ ਪਤਾ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਥਾਣਾ ਦਸੂਹਾ ਵਿੱਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਹੈ।

ਇਹ ਵੀ ਪੜ੍ਹੋ: ਹੋਟਲ 'ਚ ਬਰਥਡੇ ਪਾਰਟੀ ਦੌਰਾਨ ਪੈ ਗਿਆ ਭੜਥੂ, ਮਾਮੂਲੀ ਗੱਲ ਨੂੰ ਲੈ ਕੇ ਪਿਆ ਖਿਲਾਰਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News