ਫੈਕਟਰੀ 'ਚ ਕੰਮ ਕਰਦੇ ਹੋਏ ਮਜ਼ਦੂਰ ਨਾਲ ਵਾਪਰਿਆ ਵੱਡਾ ਹਾਦਸਾ, ਕੱਟਣੀ ਪਈ ਬਾਂਹ
Monday, Oct 02, 2023 - 12:28 PM (IST)
ਜਲੰਧਰ (ਸੁਨੀਲ)-ਮੰਡ ਚੌਂਕੀ ਅਧੀਨ ਆਉਂਦੇ ਵਰਿਆਣਾ ਕੰਪਲੈਕਸ ’ਚ ਸਥਿਤ ਇਕ ਫੈਕਟਰੀ ’ਚ ਮਜ਼ਦੂਰ ਦੀ ਬਾਂਹ ’ਤੇ ਸੱਟ ਲੱਗਣ ਕਾਰਨ ਉਸ ਨੂੰ ਗੰਭੀਰ ਹਾਲਤ ’ਚ ਨਿੱਜੀ ਹਸਪਤਾਲ ’ਚ ਇਲਾਜ ਲਈ ਦਾਖ਼ਲਾ ਕਰਵਾਇਆ ਗਿਆ।
ਜ਼ਖ਼ਮੀ ਹੋਏ ਮਜ਼ਦੂਰ ਲਾਲ ਬਾਬੂ ਪੁੱਤਰ ਉਪਿੰਦਰ ਸਿੰਘ ਵਾਸੀ ਬਸਤੀ ਬਾਵਾ ਖੇਲ ਨੇ ਦੱਸਿਆ ਕਿ ਉਹ ਪਿਛਲੇ ਕਾਫ਼ੀ ਸਮੇਂ ਤੋਂ ਵਰਿਆਣਾ ਕੰਪਲੈਕਸ ਸਥਿਤ ਜੀ. ਐੱਮ. ਨਰੂਲਾ ਫੈਕਟਰੀ ’ਚ ਕੰਮ ਕਰਦਾ ਹੈ। ਉਸ ਨੇ ਦੱਸਿਆ ਕਿ ਬੀਤੀ ਰਾਤ ਉਸ ਦੀ ਅਚਾਨਕ ਬਾਂਹ ਮਸ਼ੀਨ ’ਚ ਆ ਗਈ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਉਸ ਨੂੰ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ।
ਬਾਂਹ ’ਤੇ ਸੱਟ ਲੱਗਣ ਕਾਰਨ ਕਾਫ਼ੀ ਹੱਦ ਤਕ ਖ਼ਰਾਬ ਹੋ ਚੁੱਕੀ ਸੀ, ਜਿਸ ਕਾਰਨ ਡਾਕਟਰਾਂ ਵੱਲੋਂ ਉਸ ਨੂੰ ਕੱਟਣਾ ਪਿਆ। ਦੂਜੇ ਪਾਸੇ ਫੈਕਟਰੀ ਮਾਲਕ ਪ੍ਰਭਜੋਤ ਨਰੂਲਾ ਦਾ ਕਹਿਣਾ ਹੈ ਕਿ ਜ਼ਖ਼ਮੀ ਮਜ਼ਦੂਰ ਦਾ ਇਕ ਪ੍ਰਾਈਵੇਟ ਹਸਪਤਾਲ ’ਚ ਇਲਾਜ ਕਰਵਾਇਆ ਜਾ ਰਿਹਾ ਹੈ ਅਤੇ ਉਹ ਜਲਦੀ ਤੰਦਰੁਸਤ ਹੋ ਜਾਵੇਗਾ।
ਇਹ ਵੀ ਪੜ੍ਹੋ: ਜਲੰਧਰ 'ਚ ਰੂਹ ਨੂੰ ਕੰਬਾਅ ਦੇਣ ਵਾਲੀ ਵਾਰਦਾਤ, ਟਰੰਕ 'ਚੋਂ ਮਿਲੀਆਂ 3 ਸਕੀਆਂ ਭੈਣਾਂ ਦੀਆਂ ਲਾਸ਼ਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ