ਪੁਲਸ ਨੇ ਬਾਈਕ ਸਵਾਰ ਇਕ ਵਿਅਕਤੀ ਤੇ ਔਰਤ ਨੂੰ ਹੈਰੋਇਨ ਸਮੇਤ ਕੀਤਾ ਕਾਬੂ
Monday, Aug 05, 2024 - 04:41 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ ਮੋਟਰਸਾਈਕਲ ਸਵਾਰ ਇਕ ਔਰਤ ਅਤੇ ਇਕ ਵਿਅਕਤੀ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਕੰਦਪੁਰ ’ਚ ਤਾਇਨਾਤ ਏ. ਐੱਸ. ਆਈ. ਭੂਸ਼ਣ ਲਾਲ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਮੁਕੰਦਪੁਰ ਤੋਂ ਪਿੰਡ ਮੰਡੇਰ ਵੱਲ ਜਾ ਰਹੀ ਸੀ ਤਾਂ ਉਨ੍ਹਾਂ ਨੇ ਪਿੰਡ ਮੰਡੇਰ ਪੁਲੀ ਦੇ ਕੋਲ ਇਕ ਵਿਅਕਤੀ ਅਤੇ ਔਰਤ ਨੂੰ ਮੋਟਰਸਾਈਕਲ ’ਤੇ ਆਉਂਦੇ ਵੇਖਿਆ। ਪੁਲਸ ਪਾਰਟੀ ਨੂੰ ਵੇਖ ਕੇ ਵਿਅਕਤੀ ਡਰ ਗਿਆ ਅਤੇ ਆਪਣੀ ਬਾਈਕ ਨੂੰ ਪਿੱਛੇ ਵੱਲ ਮੋੜਨਾ ਸ਼ੁਰੂ ਕਰ ਦਿੱਤਾ, ਜੋਕਿ ਅਚਾਨਕ ਰੁਕ ਗਿਆ। ਉਕਤ ਬਾਈਕ ਸਵਾਰਾਂ ਨੇ ਪਲਾਸਟਿਕ ਦਾ ਲਿਫ਼ਾਫ਼ਾ ਜ਼ਮੀਨ ’ਤੇ ਸੁੱਟ ਦਿੱਤਾ।
ਇਹ ਵੀ ਪੜ੍ਹੋ-ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਦੋ ਧਿਰਾਂ ਹੋਈਆਂ ਆਹਮੋ-ਸਾਹਮਣੇ, ਚੌਂਕ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀਆਂ
ਐੱਸ. ਐੱਚ. ਓ. ਨੇ ਦੱਸਿਆ ਕਿ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਵਿਅਕਤੀਆਂ ਨੂੰ ਕਾਬੂ ਕਰਕੇ ਜਦੋਂ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਉਕਤ ਵਿਅਕਤੀਆਂ ਦੀ ਪਛਾਣ ਜਸਵਿੰਦਰ ਕੁਮਾਰ ਉਰਫ਼ ਕਾਕਾ ਵਾਸੀ ਤਲਵੰਡੀ ਫੱਤੂ ਅਤੇ ਔਰਤ ਦੀ ਪਛਾਣ ਸੀਮਾ ਵਾਸੀ ਮੁਕੰਦਪੁਰ ਵਜੋਂ ਹੋਈ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਕਾਬੂ ਕੀਤੇ ਗਏ ਮੁਲਜ਼ਮ ਜਸਵਿੰਦਰ ਕੁਮਾਰ ’ਤੇ ਪਹਿਲਾਂ ਵੀ ਦਾਜ ਐਕਟ ਅਤੇ ਧੋਖਾਧੜੀ ਦੇ ਦੋ ਮੁਕੱਦਮੇ ਦਰਜ ਹਨ, ਜਦਕਿ ਸੀਮਾ ’ਤੇ ਐੱਨ .ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਕਾਬੂ ਦੋਸ਼ੀਆਂ ਖ਼ਿਲਾਫ਼ ਥਾਣਾ ਮੁਕੰਦਪੁਰ ਵਿੱਚ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਪੰਜਾਬ ਪੁਲਸ ਦੇ ਚਾਰ ਮੁਲਾਜ਼ਮ ਕਪੂਰਥਲਾ ਪੁਲਸ ਵੱਲੋਂ ਗ੍ਰਿਫ਼ਤਾਰ, ਹੈਰਾਨ ਕਰੇਗਾ ਪੂਰਾ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ