ਜਲੰਧਰ ਦੇ ਸੁਧਾਮਾ ਵਿਹਾਰ ''ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

Thursday, Sep 03, 2026 - 12:15 PM (IST)

ਜਲੰਧਰ ਦੇ ਸੁਧਾਮਾ ਵਿਹਾਰ ''ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਜਲੰਧਰ (ਸੋਨੂੰ)- ਜਲੰਧਰ ਦੇ ਸੁਧਾਮਾ ਵਿਹਾਰ 'ਚ ਇਕ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਇਸ ਘਟਨਾ ਨੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ 45 ਸਾਲਾ ਵਿਅਕਤੀ ਨੇ ਖ਼ੁਦਕੁਸ਼ੀ ਕਰ ਲਈ। ਘਟਨਾ ਦੀ ਜਾਣਕਾਰੀ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ ਖਰੈਤੀ ਲਾਲ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ

ਘਟਨਾ ਦੇ ਸਬੰਧ 'ਚ ਏ. ਸੀ. ਪੀ.  ਮਾਡਲ ਟਾਊਨ ਮਨਮੋਹਨ ਸਿੰਘ ਨੇ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਪੁਲਸ ਦੇ ਥਾਣਾ ਡਿਵੀਜ਼ਨ ਨੰਬਰ 7 ਦੇ ਅਧਿਕਾਰ ਖੇਤਰ 'ਚ ਆਉਣ ਵਾਲੇ ਮੁਹੱਲਾ ਸੁਧਾਮਾ ਵਿਹਾਰ 'ਚ ਇਕ ਵਿਅਕਤੀ ਨੇ ਖ਼ੁਦਕੁਸ਼ੀ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੂੰ ਕੰਟਰੋਲ ਰੂਮ ਰਾਹੀਂ ਸੂਚਨਾ ਮਿਲੀ। ਇਸ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 7 ਦੇ ਐੱਸ. ਐੱਚ. ਓ. ਸਮੇਤ ਪੁਲਸ ਟੀਮਾਂ ਤੁਰੰਤ ਮੌਕੇ 'ਤੇ ਪਹੁੰਚੀਆਂ ਅਤੇ ਘਟਨਾ ਸਥਾਨ ਦਾ ਮੁਆਇਨਾ ਕੀਤਾ।

ਮੌਕੇ ਉਤੇ ਮੌਜੂਦ ਮ੍ਰਿਤਕ ਦੇ ਜੀਜੇ ਰਾਕੇਸ਼ ਕੁਮਾਰ ਨੇ ਪੁਲਸ ਨੂੰ ਦੱਸਿਆ ਕਿ ਖਰੈਤੀ ਘਰ 'ਚ ਇਕੱਲਾ ਰਹਿੰਦਾ ਸੀ। ਉਸ ਦੀ ਪਤਨੀ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਅਤੇ ਉਹ ਮਜ਼ਦੂਰੀ ਦਾ ਕੰਮ ਕਰਦਾ ਸੀ। ਮੌਕੇ 'ਤੇ ਮੁੱਢਲੀ ਪੁਲਸ ਜਾਂਚ ਦੇ ਆਧਾਰ 'ਤੇ ਮਾਮਲਾ ਖ਼ੁਦਕੁਸ਼ੀ ਦਾ ਜਾਪਦਾ ਹੈ। ਪੁਲਸ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। 
ਇਹ ਵੀ ਪੜ੍ਹੋ: ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ 'ਚ Alert

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News