ਖਾਲੀ ਪਲਾਟ ’ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ, 3 ਦਿਨਾਂ ਤੋਂ ਲਾਪਤਾ ਸੀ ਵਿਅਕਤੀ
Friday, Sep 29, 2023 - 01:09 PM (IST)

ਜਲੰਧਰ (ਰਮਨ)– ਥਾਣਾ ਡਿਵੀਜ਼ਨ ਨੰ. 8 ਦੇ ਅਧੀਨ ਪੈਂਦੇ ਸ਼ਹੀਦ ਬਾਬਾ ਦੀਪ ਸਿੰਘ ਨਗਰ ਦੇ ਇਕ ਖਾਲੀ ਪਲਾਟ ’ਚੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਖਾਲੀ ਪਲਾਟ ’ਚੋਂ ਬਦਬੂ ਆ ਰਹੀ ਸੀ। 3 ਦਿਨ ਪੁਰਾਣੀ ਲਾਸ਼ ਵੇਖ ਕੇ ਲੋਕਾਂ ਦੇ ਹੋਸ਼ ਉੱਡ ਗਏ, ਪੂਰੀ ਬਾਡੀ ਗਲ ਗਈ ਸੀ। ਮ੍ਰਿਤਕ ਦੀ ਪਛਾਣ ਵੀਰੂ ਪੁੱਤਰ ਬਲਵੰਤ ਸਿੰਘ ਨਿਵਾਸੀ ਗੁਰਦਾਸਪੁਰ ਦੇ ਰੂਪ ’ਚ ਹੋਈ ਹੈ। ਘਟਨਾ ਸਬੰਧੀ ਲੋਕਾਂ ਨੇ ਪਰਿਵਾਰ ਅਤੇ ਪੁਲਸ ਨੂੰ ਇਸ ਦੀ ਸੂਚਨਾ ਦਿੱਤੀ।
ਸੂਚਨਾ ’ਤੇ ਪਰਿਵਾਰ ਅਤੇ ਥਾਣਾ 8 ਦੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਭਿਜਵਾ ਦਿੱਤਾ। ਮੌਕੇ ’ਤੇ ਮੌਜੂਦ ਮ੍ਰਿਤਕ ਬੀਰ ਸਿੰਘ ਦੇ ਭਰਾ ਗੋਪਾਲ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ 25 ਸਤੰਬਰ ਨੂੰ ਘਰੋਂ ਕੰਮ ਲਈ ਗਿਆ ਸੀ, ਜਿਸ ਤੋਂ ਬਾਅਦ ਉਹ ਵਾਪਸ ਨਹੀਂ ਆਇਆ। ਗੋਪਾਲ ਨੇ ਕਿਹਾ ਕਿ ਸਾਨੂੰ ਲੱਗਾ ਕਿ ਉਹ ਕਿਸੇ ਹੋਰ ਕੰਮ ਨਾਲ ਗਿਆ ਹੋਇਆ ਹੈ ਪਰ ਜਦੋਂ ਅੱਜ ਇਸ ਬਾਰੇ ’ਚ ਪਤਾ ਲੱਗਾ ਕਿ ਉਸ ਦੀ ਲਾਸ਼ ਇਕ ਖਾਲੀ ਪਲਾਟ ’ਚ ਪਈ ਹੈ ਪੂਰਾ ਪਰਿਵਾਰ ਬਿਖਰ ਜਿਹਾ ਗਿਆ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਵੀਰੂ ਬਤੌਰ ਵੇਟਰ ਦਾ ਕੰਮ ਕਰਦਾ ਸੀ ਅਤੇ ਉਹ ਆਪਣੇ ਘਰ ਦਾ ਖ਼ਰਚ ਉਸ ਤੋਂ ਚੱਲਦਾ ਸੀ।
ਇਹ ਵੀ ਪੜ੍ਹੋ:ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਸ਼੍ਰੀ ਸਿੱਧ ਬਾਬਾ ਸੋਢਲ ਜੀ ਦੇ ਮੰਦਿਰ ਹੋਏ ਨਤਮਸਤਕ
ਮਾਮਲੇ ਦੀ ਜਾਂਚ ਕਰ ਰਹੇ ਮੌਕੇ ’ਤੇ ਪਹੁੰਚੇ ਏ. ਐੱਸ. ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਉਕਤ ਵਿਅਕਤੀ ਦੀ ਹੱਤਿਆ ਕਿਵੇਂ ਹੋਈ ਹੈ। ਫਿਲਹਾਲ ਪੁਲਸ ਮਾਮਲੇ ’ਚ ਹੱਤਿਆ ਦੇ ਐਂਗਲ ’ਤੇ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ 5 IPS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਦੀ ਕਿੱਥੇ ਹੋਈ ਟਰਾਂਸਫ਼ਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾ