ਫਗਵਾੜਾ ਵਿਖੇ ਫੈਕਟਰੀ ’ਚ ਕੰਮ ਕਰਨ ਵਾਲੇ ਮਜਦੂਰ ਦੀ ਸ਼ੱਕੀ ਹਾਲਾਤ ’ਚ ਮੌਤ
Sunday, Aug 06, 2023 - 12:42 PM (IST)
ਫਗਵਾੜਾ (ਜਲੋਟਾ)– ਫਗਵਾੜਾ ਦੇ ਪਿੰਡ ਜਮਾਲਪੁਰ ਵਿਖੇ ਇਕ ਨਿੱਜੀ ਫੈਕਟਰੀ ਵਿਚ ਕੰਮ ਕਰਨ ਵਾਲੇ ਇਕ ਮਜਦੂਰ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਛਾਣ ਵਿਵੇਕ ਕੁਮਾਰ ਜਸਵਾਲ ਪੁੱਤਰ ਧਰਮਪਾਲ ਜਸਵਾਲ ਵਾਸੀ ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਸ ਅਨੁਸਾਰ ਮ੍ਰਿਤਕ ਵਿਵੇਕ ਕੁਮਾਰ ਜਸਵਾਲ ਮਸ਼ੀਨ ਦੀ ਮੁਰੰਮਤ ਕਰ ਰਿਹਾ ਸੀ, ਜਦੋਂ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਬਾਅਦ ਵਿਚ ਹਸਪਤਾਲ ਵਿਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਹੈ। ਪੁਲਸ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਅਮਰੀਕਾ ਦੀ ਧਰਤੀ 'ਤੇ ਬਲਾਚੌਰ ਦੇ ਨੌਜਵਾਨ ਦੀ ਮੌਤ, 25 ਜੂਨ ਨੂੰ ਛੁੱਟੀ ਕੱਟ ਕੇ ਗਿਆ ਸੀ ਵਿਦੇਸ਼
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ