ਸਿਗਰਟ ਦੇ ਧੂਏ ਤੋਂ ਹੋਈ ਤਕਰਾਰ ਤੋਂ ਬਾਅਦ ਵਿਅਕਤੀ ਦੀ ਕੀਤੀ ਕੁੱਟਮਾਰ

08/21/2023 12:51:18 PM

ਫਗਵਾੜਾ (ਜਲੋਟਾ)– ਫਗਵਾੜਾ ਦੇ ਸੰਘਣੀ ਆਬਾਦੀ ਵਾਲੇ ਮੁਹੱਲਾ ਡੱਡਲਾ ’ਚ ਸਿਗਰਟ ਪੀਣ ਨੂੰ ਲੈ ਕੇ ਹੋਏ ਝਗੜੇ ਦੇ ਸਬੰਧ ’ਚ ਪੁਲਸ ਨੇ ਇਕ ਅਣਪਛਾਤੇ ਵਿਅਕਤੀ ਅਤੇ ਉਸ ਦੇ ਪੰਜ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਯਸ਼ਾਂਤ ਸ਼੍ਰੀਵਾਸਤਵ ਪੁੱਤਰ ਦਲੀਪ ਕੁਮਾਰ ਵਾਸੀ ਨਵੀਂ ਦਿੱਲੀ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੋਸ਼ ਲਾਇਆ ਹੈ ਕਿ ਉਸ ਦੇ ਕਮਰੇ ਨੇੜੇ ਇਕ ਅਣਪਛਾਤਾ ਵਿਅਕਤੀ ਸਿਗਰਟ ਪੀ ਰਿਹਾ ਸੀ, ਜਿਸ ਕਾਰਨ ਉਸ ਦੇ ਕਮਰੇ ’ਚ ਸਿਗਰਟ ਦਾ ਧੂੰਆਂ ਭਰ ਗਿਆ। ਜਦੋਂ ਉਸ ਨੇ ਸਬੰਧਤ ਵਿਅਕਤੀ ਨੂੰ ਅਜਿਹਾ ਨਾ ਕਰਨ ਦੀ ਬੇਨਤੀ ਕੀਤੀ ਤਾਂ ਮਾਮਲਾ ਉਸ ਸਮੇਂ ਗੰਭੀਰ ਰੂਪ ਲੈ ਗਿਆ ਜਦੋਂ ਦੋਸ਼ੀ ਅਣਪਛਾਤੇ ਵਿਅਕਤੀ ਨੇ ਅਪਣੇ ਨਾਲ ਪੰਜ ਸਾਥੀਆਂ ਨੂੰ ਮੌਕੇ ’ਤੇ ਬੁਲਾ ਉਸ ਦੀ ਬੇਰਹਮੀ ਨਾਲ ਕੁੱਟਮਾਰ ਕਰਤੀ। ਪੁਲਸ ਨੇ ਅਣਪਛਾਤੇ ਵਿਅਕਤੀ ਅਤੇ ਉਸ ਦੇ ਪੰਜ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਰਵੀ ਗਿੱਲ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ, ਧੋਖੇ ਨਾਲ ਕਰਵਾ 'ਤਾ ਸਸਕਾਰ, ਮੁਲਜ਼ਮਾਂ ਨੇ ਲਾਈਵ ਹੋ ਕੇ ਖੋਲ੍ਹੇ ਵੱਡੇ ਰਾਜ਼

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News