ਜਲੰਧਰ ਦੇ ਮਾਡਲ ਟਾਊਨ ''ਚ ਜੁੱਤੀਆਂ ਦੇ ਸ਼ੋਅਰੂਮ ''ਚ ਲੱਗੀ ਭਿਆਨਕ ਅੱਗ
Wednesday, Aug 13, 2025 - 07:05 PM (IST)

ਜਲੰਧਰ (ਸੋਨੂੰ)- ਜਲੰਧਰ ਦੇ ਮਾਡਲ ਟਾਊਨ 'ਚ ਇਕ ਦੁਕਾਨ 'ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਜਿੱਥੇ ਕੇ. ਐੱਫ਼. ਸੀ. ਅਤੇ ਸਟੈਪਸ ਸ਼ੋਅਰੂਮ ਨੂੰ ਅੱਗ ਲੱਗ ਗਈ ਹੈ। ਲੋਕਾਂ ਨੇ ਇਸ ਘਟਨਾ ਬਾਰੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਅੱਗ ਦਾ ਧੂੰਆਂ ਦੂਰ-ਦੂਰ ਤੱਕ ਵਿਖਾਈ ਦੇ ਰਿਹਾ ਹੈ। ਅੱਗ ਲੱਗਣ ਦੀ ਘਟਨਾ ਕਾਰਨ ਹੋਰ ਦੁਕਾਨਦਾਰਾਂ ਵਿੱਚ ਘਬਰਾਹਟ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਅਗਲੇ 3 ਦਿਨ ਅਹਿਮ! ਆਵੇਗਾ ਤੂਫ਼ਾਨ ਤੇ ਪਵੇਗਾ ਭਾਰੀ ਮੀਂਹ, 7 ਜ਼ਿਲ੍ਹਿਆਂ ਲਈ Alert ਜਾਰੀ
ਮੌਕੇ 'ਤੇ ਪਹੁੰਚੇ ਫਾਇਰ ਵਿਭਾਗ ਦੇ ਏ. ਡੀ. ਐੱਫ਼. ਓ. ਨੇ ਦੱਸਿਆ ਕਿ ਸਾਢੇ 11 ਵਜੇ ਮਾਡਲ ਟਾਊਨ ਵਿੱਚ ਇਕ ਜੁੱਤੀਆਂ ਦੇ ਸ਼ੋਅਰੂਮ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੌਕੇ 'ਤੇ ਭੇਜਿਆ ਗਿਆ। ਕਾਫ਼ੀ ਮਿਹਨਤ ਤੋਂ ਬਾਅਦ ਕਰਮਚਾਰੀਆਂ ਨੇ ਮੌਕੇ 'ਤੇ ਅੱਗ 'ਤੇ ਕਾਬੂ ਪਾ ਲਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹ! ਇਹ ਸਕੂਲ ਬੰਦ ਕਰਨ ਦੇ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e