ਮਕਸੂਦਾਂ ਵਿਖੇ ਵਾਪਰੇ ਸੜਕ ਹਾਦਸੇ ਵਿਚ ਇਕ ਪ੍ਰਵਾਸੀ ਵਿਅਕਤੀ ਦੀ ਮੌਤ

Thursday, Oct 27, 2022 - 11:46 AM (IST)

ਮਕਸੂਦਾਂ ਵਿਖੇ ਵਾਪਰੇ ਸੜਕ ਹਾਦਸੇ ਵਿਚ ਇਕ ਪ੍ਰਵਾਸੀ ਵਿਅਕਤੀ ਦੀ ਮੌਤ

ਜਲੰਧਰ (ਸੁਨੀਲ, ਮਾਹੀ)- ਦਿਹਾਤੀ ਦੇ ਥਾਣਾ ਮਕਸੂਦਾਂ ਦੇ ਅਧੀਨ ਪੈਂਦੇ ਪਿੰਡ ਕਾਨਪੁਰ ਦੇ ਅੱਡੇ ਨੇੜੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਇਕ ਪ੍ਰਵਾਸੀ ਵਿਅਕਤੀ ਦੀ ਮੌਤ ਹੋ ਗਈ। ਇਸ ਹਾਦਸੇ ਦੀ ਸੂਚਨਾ ਰਾਹਗੀਰਾਂ ਵੱਲੋਂ ਥਾਣਾ ਮਕਸੂਦਾਂ ਦੀ ਪੁਲਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਸਬ ਇੰਸਪੈਕਟਰ ਕੁਲਵੀਰ ਸਿੰਘ ਅਤੇ ਮੇਜਰ ਸਿੰਘ ਸਮੇਤ ਪੁਲਸ ਪਾਰਟੀ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। 

ਇਹ ਵੀ ਪੜ੍ਹੋ: ਪਹਿਲਾਂ ਔਰਤ ਨਾਲ ਬਣਾਏ ਨਾਜ਼ਾਇਜ਼ ਸੰਬੰਧ, ਫਿਰ ਕਰ ਦਿੱਤੀ ਵੱਡੀ ਵਾਰਦਾਤ, ਦੋਸ਼ੀ ਬਿਹਾਰ ਤੋਂ ਗ੍ਰਿਫ਼ਤਾਰ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਕੁਲਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਨਵੀਨ ਕੁਮਾਰ ਝਾਅ ਪੁੱਤਰ ਸਤਪਾਲ ਜਾ ਵਾਸੀ ਹਰਗੋਬਿੰਦ ਨਗਰ ਜਲੰਧਰ ਵਜੋਂ ਹੋਈ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਵਿਅਕਤੀ ਦੀ ਮੌਤ ਅਣਪਛਾਤੇ ਵਾਹਨ ਦੀ ਟੱਕਰ ਨਾਲ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਰਾਹਗੀਰਾਂ ਦੇ ਕਹਿਣ ਦੇ ਮੁਤਾਬਕ ਨਵੀਨ ਨੂੰ ਜ਼ਖ਼ਮੀ ਹਾਲਤ ਵਿੱਚ ਵਾਹਨ ਚਾਲਕ ਵੱਲੋਂ ਹਸਪਤਾਲ ਲਿਜਾਇਆ ਜਾ ਰਿਹਾ ਸੀ ਜਦੋਂ ਰਸਤੇ ਵਿੱਚ ਉਸ ਦੀ ਮੌਤ ਹੋ ਗਈ ਤਾਂ ਉਸ ਨੂੰ ਇਕ ਖਾਲੀ ਪਲਾਟ ਵਿਚ ਸੁੱਟ ਕੇ ਮੌਕੇ ਤੋਂ ਫ਼ਰਾਰ ਹੋ ਗਏ, ਜਿਨ੍ਹਾਂ ਦੀ ਭਾਲ ਵਿਚ ਮਕਸੂਦਾਂ ਪੁਲਸ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਜਾ ਰਹੀ ਹੈ।

ਇਹ ਵੀ ਪੜ੍ਹੋ:  ਭੋਗਪੁਰ ਦੇ ਨੌਜਵਾਨ ਦਾ ਇਟਲੀ 'ਚ ਕਤਲ, ਪੰਜਾਬੀਆਂ ਨੇ ਕੀਤਾ ਪਿੱਠ 'ਤੇ ਵਾਰ, ਜਨਵਰੀ 'ਚ ਹੋਣਾ ਸੀ ਵਿਆਹ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

shivani attri

Content Editor

Related News