ਮੁੰਡੇ ਤੋਂ ਦੁਖੀ ਹੋ ਕੇ ਨਾਬਾਲਗ ਕੁੜੀ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
Friday, Mar 01, 2024 - 11:05 AM (IST)
ਮਲਸੀਆਂ (ਅਰਸ਼ਦੀਪ)- ਇਕ ਨਾਬਾਲਗ ਲੜਕੀ ਵੱਲੋਂ ਪੱਖੇ ਨਾਲ ਫਾਹ ਲੈ ਕੇ ਖ਼ੁਦਕੁਸ਼ੀ ਕੀਤੀ ਗਈ ਹੈ। ਇਸ ਸਬੰਧੀ ਮ੍ਰਿਤਕ ਕੁੜੀ ਦੇ ਪਿਤਾ ਅਮਰਜੀਤ ਪੁੱਤਰ ਫ਼ਕੀਰ ਚੰਦ ਨੇ ਦੱਸਿਆ ਕਿ ਉਹ ਪਿਛਲੇ ਕਰੀਬ 2 ਮਹੀਨੇ ਤੋਂ ਪਿੰਡ ਬਿੱਲੀ ਚਹਾਰਮੀ ਵਿਖੇ ਪਰਿਵਾਰ ਸਮੇਤ ਕਿਰਾਏ ’ਤੇ ਰਹਿ ਰਿਹਾ ਹੈ। ਉਸ ਨੇ ਦੱਸਿਆ ਕਿ ਉਹ ਵੀਰਵਾਰ ਸਵੇਰੇ ਆਪਣੇ ਕੰਮ ’ਤੇ ਗਿਆ ਸੀ ਅਤੇ ਉਸ ਦੀ ਪਤਨੀ ਵੀ ਬਾਹਰ ਸੀ, ਜਦ ਸਵੇਰੇ ਕਰੀਬ 10 ਵਜੇ ਉਨ੍ਹਾਂ ਦਾ ਇਕ ਰਿਸ਼ਤੇਦਾਰ ਘਰ ਆਇਆ ਤਾਂ ਉਸ ਨੇ ਵੇਖਿਆ ਕਿ ਮਾਨਸੀ ਨੇ ਪੱਖੇ ਨਾਲ ਚੁੰਨੀ ਬੰਨ੍ਹ ਕੇ ਫਾਹਾ ਲਿਆ ਹੈ।
ਉਸ ਨੇ ਦੱਸਿਆ ਕਿ ਪਿੰਡ ਦੇ ਇਕ ਮੁੰਡੇ ਵੱਲੋਂ ਉਸ ਦੀ ਕੁੜੀ ਮਾਨਸੀ (15) ਨੂੰ ਕਾਫ਼ੀ ਸਮੇਂ ਤੋਂ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਤੋਂ ਦੁਖ਼ੀ ਹੋ ਕੇ ਮਾਨਸੀ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਉਨ੍ਹਾਂ ਦੱਸਿਆ ਕਿ 2 ਦਿਨ ਪਹਿਲਾਂ ਹੀ ਮੁੰਡੇ ਦੇ ਪਰਿਵਾਰ ਨੂੰ ਦੱਸਣ ਦੇ ਬਾਵਜੂਦ ਵੀ ਮੁੰਡਾ ਤੰਗ ਪ੍ਰੇਸ਼ਾਨ ਕਰਨ ਤੋਂ ਨਹੀਂ ਹਟਿਆ। ਇਸ ਘਟਨਾ ਬਾਰੇ ਪੁਲਸ ਨੂੰ ਸੂਚਿਤ ਕਰਨ 'ਤੇ ਐੱਸ. ਐੱਚ. ਓ. ਸ਼ਾਹਕੋਟ ਯਾਦਵਿੰਦਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਪੁਲਸ ਨੇ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਨਕੋਦਰ ਦੇ ਸਰਕਾਰੀ ਹਸਪਤਾਲ ’ਚ ਭੇਜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ 174 ਦੀ ਕਾਰਵਾਈ ਕਰ ਕੇ ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: CM ਮਾਨ ਦਾ ਵੱਡਾ ਬਿਆਨ, ਸੂਬੇ ’ਚ ਵੱਡੇ ਆਗੂਆਂ ਦੇ ਕਾਰਨਾਮਿਆਂ ਨੂੰ ਆਉਣ ਵਾਲੇ ਦਿਨਾਂ ’ਚ ਕੀਤਾ ਜਾਵੇਗਾ ਬੇਨਕਾਬ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।