2 ਟਿੱਪਰਾਂ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਦੀ ਹੋਈ ਮੌਤ, 1 ਜ਼ਖ਼ਮੀ

Wednesday, Jul 31, 2024 - 12:29 PM (IST)

2 ਟਿੱਪਰਾਂ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਦੀ ਹੋਈ ਮੌਤ, 1 ਜ਼ਖ਼ਮੀ

ਗੜ੍ਹਸ਼ੰਕਰ (ਭਾਰਦਵਾਜ)-ਗੜ੍ਹਸ਼ੰਕਰ ਦੇ ਪਿੰਡ ਸ਼ਾਹਪੁਰ ਨੇੜੇ ਦੋ ਟਿੱਪਰਾਂ ਦੀ ਟੱਕਰ ਹੋ ਗਈ। ਜਿਨ੍ਹਾਂ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਅਤੇ ਇਕ ਜ਼ਖ਼ਮੀ ਹੋ ਗਿਆ। ਟਿੱਪਰਾਂ ਵਿਚਾਲੇ ਹੋਈ ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਟਿੱਪਰ ਦੇ ਪਰਖੱਚੇ ਉੱਡ ਗਏ। ਦੱਸਿਆ ਜਾ ਰਿਹਾ ਹੈ ਕਿ ਪਿੰਡ ਸ਼ਾਹਪੁਰ ਨੇੜੇ ਪਹਾੜੀ ਵਾਲੇ ਪਾਸਿਓਂ ਦੋ ਟਿੱਪਰ ਆ ਰਹੇ ਸਨ, ਕਿ ਦੋਵਾਂ ਦੀ ਟੱਕਰ ਹੋ ਗਈ। ਇਸ ਦੌਰਾਨ ਮੌਕੇ ਤੋਂ ਲੰਘ ਰਹੇ ਇਕ ਮੋਟਰਸਾਈਕਲ ਸਵਾਰ ਨੂੰ ਦੋਵਾਂ ਟਿੱਪਰਾਂ ਨੇ ਆਪਣੀ ਲਪੇਟ ’ਚ ਲੈ ਲਿਆ। ਇਸ ਭਿਆਨਕ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਟਿੱਪਰ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ-  ਔਰਤ ਦੇ ਕਤਲ ਦਾ ਮਾਮਲਾ ਸੁਲਝਿਆ, ਭਰਾ ਹੀ ਨਿਕਲਿਆ ਕਾਤਲ, ਸਿਰ 'ਤੇ ਡੰਡੇ ਮਾਰ-ਮਾਰ ਦਿੱਤੀ ਬਰੇਹਿਮ ਮੌਤ

ਲੋਕਾਂ ਨੇ ਜ਼ਖ਼ਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਦਾਖ਼ਲ ਕਰਵਾਇਆ। ਉਸ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਉੱਥੋਂ ਦੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਨਵਾਂਸ਼ਹਿਰ ਰੈਫਰ ਕਰ ਦਿੱਤਾ। ਇਸ ਦੌਰਾਨ ਪਿੰਡ ਵਾਸੀ ਹਾਦਸੇ ਵਾਲੀ ਥਾਂ ’ਤੇ ਇਕੱਠੇ ਹੋ ਗਏ ਅਤੇ ਉਨ੍ਹਾਂ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾਇਆ। ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਸ਼ਾਹਪੁਰ ਅਤੇ ਗੰਭੀਰ ਜ਼ਖ਼ਮੀ ਟਿੱਪਰ ਚਾਲਕ ਦੀ ਪਛਾਣ ਅਵਤਾਰ ਸਿੰਘ ਵਾਸੀ ਪਿੰਡ ਬੜੂਪਾਲ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਗੜ੍ਹਸ਼ੰਕਰ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-  ਕੁੱਲ੍ਹੜ ਪਿੱਜ਼ਾ ਕੱਪਲ ਦੀ ਤਰ੍ਹਾਂ ਜਲੰਧਰ ਦੀ ਇਸ ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ ਤੇ ਮਾਡਲ ਦੀ ਅਸ਼ਲੀਲ ਵੀਡੀਓ ਵਾਇਰਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News