ਸੜਕ ਹਾਦਸੇ ਵਿਚ ਇਕ ਮੋਟਰਸਾਈਕਲ ਸਵਾਰ ਦੀ ਮੌਤ, ਦੂਜਾ ਜ਼ਖ਼ਮੀ

Sunday, Nov 03, 2024 - 06:16 PM (IST)

ਸੜਕ ਹਾਦਸੇ ਵਿਚ ਇਕ ਮੋਟਰਸਾਈਕਲ ਸਵਾਰ ਦੀ ਮੌਤ, ਦੂਜਾ ਜ਼ਖ਼ਮੀ

ਹਾਜੀਪੁਰ (ਜੋਸ਼ੀ)- ਤਲਵਾੜਾ ਰੋਡ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਲਵਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਠਾਨਕੋਟ ਆਪਣੇ ਦੋਸਤ ਦੀਪਕ ਕੋਡਾ ਪੁੱਤਰ ਸ਼ਾਮ ਲਾਲ ਵਾਸੀ ਪਠਾਨਕੋਟ ਨਾਲ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਹਿਮਾਚਲ ਪ੍ਰਦੇਸ਼ ਤੋਂ ਪਠਾਨਕੋਟ ਨੂੰ ਜਾ ਰਹੇ ਸਨ।

ਇਹ ਵੀ ਪੜ੍ਹੋ- 'ਆਯੁਸ਼ਮਾਨ' ਸਕੀਮ ਦੇ ਲਾਭਪਾਤਰੀਆਂ ਲਈ ਅਹਿਮ ਖ਼ਬਰ, ਇਨ੍ਹਾਂ ਚੀਜ਼ਾਂ ਦਾ ਰੱਖਣਾ ਹੋਵੇਗਾ ਧਿਆਨ

ਜਦੋਂ ਉਹ ਅੱਡਾ ਝੀਰ ਦਾ ਖ਼ੂਹ ਕੋਲ ਪਹੁੰਚੇ ਤਾਂ ਸਾਹਮਣੇ ਤੋਂ ਤੇਜ਼ ਲਾਈਟ ਪੈਣ ਨਾਲ ਉਨ੍ਹਾਂ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਮੋਟਰਸਾਈਕਲ ਸੜਕ ਕੰਢੇ ਦਰੱਖ਼ਤ ਵਿੱਚ ਜਾ ਟਕਰਾਉਣ ਨਾਲ ਲਵਪ੍ਰੀਤ ਦੀ ਤਾਂ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੀਪਕ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਪਹੁੰਚਾਇਆ ਗਿਆ। ਥਾਣਾ ਤਲਵਾੜਾ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਜਲੰਧਰ 'ਚ ਗੋਲ਼ੀਆਂ ਮਾਰ ਕੇ ਕਤਲ ਕੀਤੇ ਨੌਜਵਾਨ ਬਾਦਸ਼ਾਹ ਦੇ ਮਾਮਲੇ 'ਚ ਪੁਲਸ ਹੱਥ ਲੱਗੀ CCTV ਨੇ ਖੋਲ੍ਹੇ ਰਾਜ਼
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News