ਟਿੱਪਰ ਦੀ ਲਪੇਟ ’ਚ ਆ ਕੇ ਮੋਟਰਸਾਈਕਲ ਸਵਾਰ ਦੀ ਮੌਤ

11/12/2019 12:19:09 AM

ਹੁਸ਼ਿਆਰਪੁਰ, (ਅਮਰਿੰਦਰ)- ਹੁਸ਼ਿਆਰਪੁਰ-ਦਸੂਹਾ ਮੇਨ ਰੋਡ ’ਤੇ ਪੈਟਰੋਲ ਪੰਪ ਸਾਹਮਣੇ ਟਿੱਪਰ ਦੀ ਲਪੇਟ ’ਚ ਆ ਕੇ ਮੋਟਰਸਾਈਕਲ ਸਵਾਰ ਦੋ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਆਲੇ-ਦੁਆਲੇ ਦੇ ਲੋਕਾਂ ਅਤੇ ਰਾਹਗੀਰਾਂ ਨੇ ਇਸ ਦੀ ਸੂਚਨਾ ਥਾਣਾ ਹਰਿਆਣਾ ਦੀ ਪੁਲਸ ਅਤੇ ਐਂਬੂਲੈਂਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਥਾਣਾ ਹਰਿਆਣਾ ’ਚ ਤਾਇਨਾਤ ਏ. ਐੱਸ. ਆਈ. ਸੁਸ਼ੀਲ ਕੁਮਾਰ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਇਕ ਜ਼ਖ਼ਮੀ ਨੂੰ ਮ੍ਰਿਤਕ ਐਲਾਨ ਦਿੱਤਾ। ਦੂਜੇ ਜ਼ਖ਼ਮੀ ਦੀ ਹਾਲਤ ਵਿਗਡ਼ਦੀ ਵੇਖ ਡਾਕਟਰਾਂ ਨੇ ਚੰਗੇ ਇਲਾਜ ਲਈ ਉਸ ਨੂੰ ਸ਼ਹਿਰ ਦੇ ਹੀ ਇਕ ਨਿੱਜੀ ਹਸਪਤਾਲ ’ਚ ਰੈਫਰ ਕਰ ਦਿੱਤਾ।

ਹਰਿਆਣਾ ਤੋਂ ਹੁਸ਼ਿਆਰਪੁਰ ਵੱਲ ਆ ਰਹੇ ਸਨ ਮੋਟਰਸਾਈਕਲ ਸਵਾਰ

ਥਾਣਾ ਹਰਿਆਣਾ ’ਚ ਤਾਇਨਾਤ ਏ. ਐੱਸ. ਆਈ. ਸੁਸ਼ੀਲ ਕੁਮਾਰ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਅਨੁਸਾਰ ਮੋਟਰਸਾਈਕਲ ਸਵਾਰ ਨੌਜਵਾਨ ਹਰਿਆਣਾ ਤੋਂ ਹੁਸ਼ਿਆਰਪੁਰ ਵੱਲ ਆ ਰਹੇ ਸਨ। ਮੋਟਰਸਾਈਕਲ ਵਿਚੋਂ ਬਰਾਮਦ ਕਾਗਜ਼ਾਤ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਸੁਰਜੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਨਿਵਾਸੀ ਨਸਰਾਲਾ ਅਤੇ ਜ਼ਖ਼ਮੀ ਦੀ ਪਛਾਣ ਕੁਲਦੀਪ ਕੁਮਾਰ ਦੇ ਤੌਰ ਉੱਤੇ ਹੋਈ ਹੈ। ਪੁਲਸ ਕਾਗਜ਼ਾਤ ’ਤੇ ਦਿੱਤੇ ਪਤੇ ਦੇ ਆਧਾਰ ਉੱਤੇ ਮ੍ਰਿਤਕ ਅਤੇ ਜ਼ਖ਼ਮੀ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦੇ ਆਉਣ ਤੋਂ ਬਾਅਦ ਅਤੇ ਲਾਸ਼ ਦੀ ਪਛਾਣ ਕਰਨ ਉਪਰੰਤ ਹੀ ਉਹ ਅਧਿਕਾਰਕ ਤੌਰ ਉੱਤੇ ਮ੍ਰਿਤਕ ਅਤੇ ਜ਼ਖ਼ਮੀ ਦਾ ਨਾਂ ਦੱਸ ਸਕਦੇ ਹਨ।


Bharat Thapa

Content Editor

Related News