ਟਾਂਡਾ ਉੜਮੁੜ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਜਾਇਆ ਵਿਸ਼ਾਲ ਨਗਰ ਕੀਰਤਨ

01/16/2024 6:27:21 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੀਬੀਆਂ ਟਾਂਡਾ ਤੋਂ ਅਲੌਕਿਕ ਮਹਾਨ ਨਗਰ ਕੀਰਤਨ ਸ਼ਰਧਾ, ਸਤਿਕਾਰ ਤੇ ਖਾਲਸਾਈ ਨਾਲ ਸਜਾਇਆ ਗਿਆ।  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ  ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਦੀਆਂ ਵੱਖ-ਵੱਖ ਸੇਵਾ ਸੋਸਾਇਟੀਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਗਏ ਮਹਾਨ ਨਗਰ ਕੀਰਤਨ ਦੀ ਆਰੰਭਤਾ ਸਮੇਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। 

ਇਹ ਵੀ ਪੜ੍ਹੋ : ਯੂਰਪ ਦੇ ਵੱਖ-ਵੱਖ ਦੇਸ਼ਾਂ 'ਚ ਹਿੰਦੂ ਸੰਸਥਾਵਾਂ 'ਤੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਨੂੰ ਮਨਾਉਣ ਲਈ ਬਣ ਰਹੀਆਂ ਯੋਜਨਾਵਾਂ

PunjabKesari

ਨਗਰ ਕੀਰਤਨ ਵਿੱਚ ਸਮੂਹ ਸੰਗਤਾਂ ਤੇ ਰਾਗੀ ਢਾਡੀ ਜਥਿਆਂ ਵੱਲੋਂ ਜਿੱਥੇ ਗੁਰਬਾਣੀ ਦਾ ਪਵਿੱਤਰ ਜਾਪ ਕੀਤਾ ਜਾ ਰਿਹਾ ਸੀ, ਉੱਥੇ ਹੀ ਬੈਂਡ ਵਾਜੇ ਵਾਲੀਆਂ ਪਾਰਟੀਆਂ ਨਗਰ ਕੀਰਤਨ ਨੂੰ ਚਾਰ ਚੰਨ ਲਗਾ ਰਹੀਆਂ ਸਨ। ਨਗਰ ਕੀਰਤਨ ਦਾ ਸ਼ਹਿਰ ਦੇ ਵੱਖ-ਵੱਖ ਚੌਂਕਾਂ ਅਤੇ ਪੜਾਵਾਂ ਵਿੱਚ ਪਹੁੰਚਣ 'ਤੇ ਸਮੂਹ ਸੰਗਤ ਅਤੇ ਸੇਵਾਦਾਰਾਂ ਵੱਲੋਂ ਫੁੱਲਾਂ ਦੀ ਵਰਖਾ ਕਰਦਿਆਂ ਨਿੱਘਾ ਸਵਾਗਤ ਕੀਤਾ ਗਿਆ। ਵਿਸ਼ਾਲ ਨਗਰ ਕੀਰਤਨ ਦੌਰਾਨ ਨਿਹੰਗ ਸਿੰਘਾਂ ਵੱਲੋਂ ਗਤਕੇ ਦੇ ਜੰਗਜੂ ਕਰਤਬਾ ਰਾਹੀਂ ਸਿੱਖ ਮਾਰਸ਼ਲ ਆਰਟ ਗਤਕੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।  

ਇਹ ਵੀ ਪੜ੍ਹੋ : ਚੱਲਦੀ ਕਾਰ ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ ਪਰਿਵਾਰ ਦੇ ਪੰਜ ਮੈਂਬਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News