ਪੰਜਾਬ ''ਚ ਵਾਪਰੇ ਤੀਹਰਾ ਕਤਲ ਮਾਮਲੇ ''ਚ ਆਇਆ ਨਵਾਂ ਮੋੜ, ਹੋਇਆ ਸਨਸਨੀਖੇਜ਼ ਖ਼ੁਲਾਸਾ
Wednesday, Jan 29, 2025 - 12:43 PM (IST)
ਗੜ੍ਹਸ਼ੰਕਰ (ਭਾਰਦਵਾਜ)-ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ’ਚ ਹੋਏ ਤੀਹਰੇ ਕਤਲ ਕਾਂਡ ’ਚ ਦੇ ਮਾਮਲੇ ਵਿਚ ਨਵਾਂ ਮੋੜ ਆਗਿਆ ਹੈ। ਤੀਹਰੇ ਕਤਲ ਕਾਂਡ ਦੇ ਮਾਮਲੇ 'ਚ ਫਰਾਰ ਹੋਏ ਮੁੱਖ ਦੋਸ਼ੀ ਨੂੰ ਗੜ੍ਹਸ਼ੰਕਰ ਪੁਲਸ ਨੇ ਉੱਤਰ ਪ੍ਰਦੇਸ਼ ਪੁਲਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਉੱਤਰ ਪ੍ਰਦੇਸ਼ ਦੇ ਲਲਿਤਪੁਰ ਤੋਂ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ : ਜਲੰਧਰ ਦੇ ਮਸ਼ਹੂਰ ਸੁਖਮੀਤ ਡਿਪਟੀ ਦੇ ਕਤਲ ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ
ਤੀਹਰੇ ਕਤਲ ਦੇ ਦੋਸ਼ੀ ਜਸਬੀਰ ਸਿੰਘ ਬੱਬੂ ਵਾਸੀ ਬਸਿਆਲਾ ਨੂੰ ਗੜ੍ਹਸ਼ੰਕਰ ਪੁਲਸ ਨੇ ਉੱਤਰ ਪ੍ਰਦੇਸ਼ ਪੁਲਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਉੱਤਰ ਪ੍ਰਦੇਸ਼ ਦੇ ਲਲਿਤਪੁਰ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਗੜ੍ਹਸ਼ੰਕਰ ਪੁਲਸ ਉਸ ਨੂੰ ਗੜ੍ਹਸ਼ੰਕਰ ਲਿਆ ਕੇ ਉਸ ਤੋਂ ਪੁੱਛਗਿੱਛ ਕਰਕੇ ਤੀਹਰੇ ਕਤਲ ਦਾ ਪਰਦਾਫਾਸ਼ ਕਰਨ ਦੀ ਕੋਸ਼ਿਸ਼ ਕਰੇਗੀ। ਡੀ. ਐੱਸ. ਪੀ. ਜਸਪ੍ਰੀਤ ਸਿੰਘ ਨੇ ਕਿਹਾ ਕਿ ਮੁਲਜ਼ਮ ਬੱਬੂ ਵਾਸੀ ਬਸਿਆਲਾ ਦੀ ਉੱਤਰ ਪ੍ਰਦੇਸ਼ ਦੇ ਲਲਿਤਪੁਰ ਵਿਖੇ ਹੋਣ ਦੀ ਸੂਚਨਾ ਦੇ ਆਧਾਰ ’ਤੇ ਗੜ੍ਹਸ਼ੰਕਰ ਤੋਂ ਪੰਜ ਪੁਲਸ ਮੁਲਾਜ਼ਮ ਉੱਤਰ ਪ੍ਰਦੇਸ਼ ਦੇ ਲਲਿਤਪੁਰ ਗਏ ਸਨ। ਉਨ੍ਹਾਂ ਦੱਸਿਆ ਕਿ ਉੱਤਰ ਪ੍ਰਦੇਸ਼ ਦੀ ਪੁਲਸ ਦੇ ਸਹਿਯੋਗ ਨਾਲ ਉਕਤ ਦੋਸ਼ੀ ਨੂੰ ਕਾਬੂ ਕਰਨ ’ਚ ਕਾਮਯਾਬੀ ਹਾਸਲ ਹੋਈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਘਟਨਾ, ਫੈਕਟਰੀ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ
ਇੰਝ ਦਿੱਤਾ ਗਿਆ ਸੀ ਵਾਰਦਾਤ ਨੂੰ ਅੰਜਾਮ
ਦੱਸ ਦਈਏ ਕਿ 9 ਨਵੰਬਰ ਨੂੰ ਪਿੰਡ ਮੋਰਾਂਵਾਲੀ ਵਿਖੇ ਕਰੀਬ ਸਾਢੇ ਗਿਆਰਾਂ ਵਜੇ ਕੁਝ ਲੋਕਾਂ ਨੇ ਤਿੰਨ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਸੀ, ਜਿਸ ਦੇ ਬਾਅਦ ਥਾਣਾ ਗੜ੍ਹਸ਼ੰਕਰ ਵਿਖੇ 11 ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਦੋ ਧਿਰਾਂ ਵਿਚਾਲੇ ਮਾਮੂਲੀ ਗੱਲ ਪਿੱਛੇ ਹੋਈ ਲੜਾਈ ਦੌਰਾਨ 3 ਨੌਜਵਾਨਾਂ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਸੀ। ਮੁੱਢਲੀ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਸੀ ਕਿ ਪਹਿਲਾਂ ਹਿਮਾਚਲ ਵਿਚ ਇਨ੍ਹਾਂ ਵੱਲੋਂ ਨਸ਼ਾ ਛੁਡਾਊ ਕੇਂਦਰ ਚਲਾਇਆ ਜਾਂਦਾ ਸੀ ਅਤੇ ਬਾਅਦ ਵਿਚ ਦੋਹਾਂ ਧਿਰਾਂ ਵਿਚਾਲੇ ਝਗੜਾ ਹੋ ਗਿਆ। ਆਪਸੀ ਰੰਜਿਸ਼ ਕਰਕੇ ਹੀ ਇਕ ਦੂਜੇ 'ਤੇ ਹਮਲਾ ਕਰਕੇ ਤਿੰਨ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕਾਂ ਦੀ ਪਛਾਣ ਮਣੀ, ਸੁਖਤਿਆਰ ਸਿੰਘ ਸੁੱਖਾ ਅਤੇ ਸ਼ਰਨਪ੍ਰੀਤ ਸਿੰਘ ਵਜੋਂ ਹੋਈ ਸੀ। ਸ਼ਰਨਪ੍ਰੀਤ ਸਿੰਘ ਬੰਗਾ ਦਾ ਰਹਿਣ ਵਾਲਾ ਸੀ।
ਇਹ ਵੀ ਪੜ੍ਹੋ : ਜਲੰਧਰ 'ਚ ਗੁੰਡਾਗਰਦੀ, ਵਿਆਹ ਤੋਂ ਪਰਤ ਰਹੇ ਨੌਜਵਾਨ ਨੂੰ ਰਾਹ 'ਚ ਘੇਰਿਆ, ਫਿਰ ਘਰ ਆ ਕੇ ਕੀਤਾ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e