ਸ਼ਰਾਬ ਪੀਣ ਦੇ ਆਦਿ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
Monday, Jun 01, 2026 - 03:05 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਪਿੰਡ ਜਾਜਾ ਵਿਖੇ ਸ਼ਰਾਬ ਪੀਣ ਦੇ ਆਦਿ ਵਿਅਕਤੀ ਨੇ ਕਿਸੇ ਪ੍ਰੇਸ਼ਾਨੀ ਦੇ ਚਲਦਿਆਂ ਪੱਖੇ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਮੌਤ ਦਾ ਸ਼ਿਕਾਰ ਹੋਏ ਵਿਅਕਤੀ ਦੀ ਪਛਾਣ ਅਮਰਜੀਤ ਸਿੰਘ ਪੁੱਤਰ ਰਾਜ ਕੁਮਾਰ ਵਾਸੀ ਨੇੜੇ ਸਬਜ਼ੀ ਮੰਡੀ ਟਾਂਡਾ ਦੇ ਰੂਪ ਵਿਚ ਹੋਈ ਹੈ। ਜੋ ਪਿੰਡ ਜਾਜਾ ਵਿਖੇ ਆਪਣੇ ਸਹੁਰਿਆਂ ਦੇ ਘਰ ਰਹਿ ਰਿਹਾ ਸੀ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਬੀਤੀ ਰਾਤ ਉਸ ਨੇ ਫਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ। ਅੱਜ ਸਵੇਰੇ ਪਤਾ ਚੱਲਣ 'ਤੇ ਪੁਲਸ ਨੂੰ ਸੂਚਨਾ ਦਿੱਤੀ ਗਈ ਅਤੇ ਥਾਣੇਦਾਰ ਨਰੇਸ਼ ਕੁਮਾਰ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲਿਆ ਅਤੇ ਮ੍ਰਿਤਕ ਵਿਅਕਤੀ ਦੇ ਭਰਾ ਮਨਜੀਤ ਕੁਮਾਰ ਦੇ ਬਿਆਨ ਦੇ ਆਧਾਰ 'ਤੇ ਕਾਰਵਾਈ ਕਰਕੇ ਲਾਸ਼ ਨੂੰ ਵਾਰਸਾ ਦੇ ਹਵਾਲੇ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਪੰਜਾਬ ਵਾਸੀ ਦੇਣ ਧਿਆਨ! ਇਹ ਰਸਤੇ ਹੋ ਗਏ ਬੰਦ, ਲੱਗਾ ਜਾਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
