ਇਕ ਵਿਅਕਤੀ 400 ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ
Wednesday, Sep 18, 2024 - 04:10 PM (IST)
ਗੜ੍ਹਦੀਵਾਲਾ (ਮੁਨਿੰਦਰ)- ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 400 ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਿਸ ਦੀ ਪਛਾਣ ਕਸ਼ਮੀਰੀ ਲਾਲ ਉਰਫ਼ ਮੰਗਾ ਪੁੱਤਰ ਬਲਵੀਰ ਚੰਦ ਨਿਵਾਸੀ ਬਾਲਮੀਕ ਮੁਹੱਲਾ ਥਾਣਾ ਗੜ੍ਹਦੀਵਾਲਾ ਵਜੋਂ ਹੋਈ ਹੈ। ਇਸ ਸਬੰਧੀ ਐੱਸ. ਐੱਚ. ਓ. ਗੁਰਸਾਹਿਬ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਸ ਪ੍ਰਸ਼ਾਸਨ ਵੱਲੋਂ ਨਸ਼ਿਆਂ ਖ਼ਿਲਾਫ਼ ਸ਼ੂਰੁ ਕੀਤੀ ਗਈ ਮੁਹਿੰਮ ਤਹਿਤ ਏ. ਐੱਸ. ਆਈ. ਬਲਵੀਰ ਸਿੰਘ ਪੁਲਸ ਪਾਰਟੀ ਸਮੇਤ ਕਸਬੇ ਦੇ ਸਰਹਾਲਾ ਰੋਡ 'ਤੇ ਗਸ਼ਤ ਅਤੇ ਚੈਕਿੰਗ ਦੌਰਾਨ ਮੌਜੂਦ ਸਨ ਤਾਂ ਉਕਤ ਵਿਅਕਤੀ ਸੀਮੇਂਟ ਦੇ ਬਣੇ ਇਕ ਥੜ੍ਹੇ 'ਤੇ ਬੈਠਾ ਸੀ। ਜੋ ਪੁਲਸ ਪਾਰਟੀ ਨੂੰ ਵੇਖ ਕੇ ਅਚਾਨਕ ਭੱਜਣ ਲੱਗਾ ਤਾਂ ਪੁਲਸ ਪਾਰਟੀ ਨੂੰ ਸ਼ੱਕ ਪੈਣ 'ਤੇ ਉਸ ਨੂੰ ਕਾਬੂ ਕਰ ਲਿਆ। ਬਾਅਦ ਵਿਚ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 400 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ- ਹਾਏ ਓ ਰੱਬਾ! ਮਾਂ ਤੇ ਦੋ ਜਵਾਨ ਪੁੱਤਾਂ ਦੀਆਂ ਇਕੱਠੇ ਬਲੀਆਂ ਚਿਖਾਵਾਂ, ਬਲਦੇ ਸੀਵੇ ਵੇਖ ਧਾਹਾਂ ਮਾਰ ਰੋਇਆ ਪਿੰਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ