ਨਸ਼ੀਲੀਆਂ ਗੋਲ਼ੀਆਂ ਸਮੇਤ 50 ਹਜ਼ਾਰ ਡਰੱਗ ਮਨੀ ਸਣੇ ਇਕ ਵਿਅਕਤੀ ਗ੍ਰਿਫ਼ਤਾਰ

03/06/2024 6:22:34 PM

ਸੈਲਾ ਖੁਰਦ (ਅਰੋੜਾ)- ਸਥਾਨਕ ਪੁਲਸ ਨੇ ਇਕ ਵਿਆਕਤੀ ਨੂੰ 630 ਨਸ਼ੀਲੀਆਂ ਗੋਲ਼ੀਆਂ ਅਤੇ ਕਰੀਬ 50 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ। ਪੁਲਸ ਵੱਲੋ ਨਸ਼ਿਆਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਬਲਜਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਮਾਹਿਲਪੁਰ ਦੀ ਦੇਖ ਰੇਖ ਹੇਠ ਏ. ਐੱਸ. ਆਈ. ਉਕਾਂਰ ਸਿੰਘ ਇੰਚਾਰਜ ਚੌਕੀ ਸੈਲਾ ਖੁਰਦ ਵੱਲੋਂ ਨਾਕਾਬੰਦੀ ਅਤੇ ਚੈਕਿੰਗ ਦੌਰਾਨ ਪੱਦੀ ਪੋਅ ਵਿਖੇ ਮੌਜੂਦ ਸੀ ਤਾਂ ਪਿੰਡ ਦਦਿਆਲ ਸਾਇਡ ਤੋਂ ਪੈਦਲ ਆ ਰਹੇ ਮੌਨੇ ਵਿਅਕਤੀ ਨੂੰ ਕਾਬੂ ਕਰਕੇ ਨਾਮ, ਪਤਾ ਪੁੱਛਿਆ। ਉਸ ਦੇ ਆਪਣਾ ਨਾਮ ਸਰਬਜੀਤ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਜੱਸੋਵਾਲ ਥਾਣਾ ਮਾਹਿਲਪੁਰ ਦੱਸਿਆ ਦੇ ਸੱਜੇ ਹੱਥ ਵਿੱਚ ਫੜੇ ਲਿਫ਼ਾਫ਼ਾ ਮੋਮੀ ਚੈੱਕ ਕਰਨ 'ਤੇ ਉਸ ਵਿੱਚੋਂ ਖੁੱਲ੍ਹੀਆ ਨਸ਼ੀਲੀਆਂ ਗੋਲ਼ੀਆਂ ਕੁੱਲ 630 ਅਤੇ 50,200/-ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਉਸ ਦੇ ਖ਼ਿਲਾਫ਼ ਮੁੱਕਦਮਾ ਥਾਣਾ ਮਾਹਿਲਪੁਰ ਦਰਜ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ:  ਸੁਲਤਾਨਪੁਰ ਲੋਧੀ 'ਚ ਰੂਹ ਕੰਬਾਊ ਘਟਨਾ, ਗੁੜ ਵਾਲੇ ਕੜਾਹੇ 'ਚ ਡਿੱਗਣ ਕਾਰਨ ਬਜ਼ੁਰਗ ਦੀ ਦਰਦਨਾਕ ਮੌਤ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


shivani attri

Content Editor

Related News