ਪੁਲਸ ਪਾਰਟੀ ਨੂੰ ਵੇਖ ਕੇ ਸੁੱਟਿਆ ਨਸ਼ੇ ਦੀਆਂ ਗੋਲ਼ੀਆਂ ਵਾਲਾ ਲਿਫ਼ਾਫ਼ਾ, ਗ੍ਰਿਫ਼ਤਾਰ

Friday, Sep 29, 2023 - 01:33 PM (IST)

ਪੁਲਸ ਪਾਰਟੀ ਨੂੰ ਵੇਖ ਕੇ ਸੁੱਟਿਆ ਨਸ਼ੇ ਦੀਆਂ ਗੋਲ਼ੀਆਂ ਵਾਲਾ ਲਿਫ਼ਾਫ਼ਾ, ਗ੍ਰਿਫ਼ਤਾਰ

ਜਲੰਧਰ (ਮਹੇਸ਼)–ਪਿੰਡ ਧੀਣਾ ਨੇੜੇ ਇਕ ਨੌਜਵਾਨ ਨੇ ਪੁਲਸ ਪਾਰਟੀ ਨੂੰ ਵੇਖਦੇ ਹੀ ਆਪਣੀ ਕੈਪਰੀ ਦੀ ਜੇਬ ਵਿਚੋਂ ਨਸ਼ੇ ਦੀਆਂ ਗੋਲ਼ੀਆਂ ਵਾਲਾ ਲਿਫ਼ਾਫ਼ਾ ਕੱਢ ਕੇ ਜ਼ਮੀਨ ’ਤੇ ਸੁੱਟ ਦਿੱਤਾ ਅਤੇ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ ਪਰ ਥਾਣਾ ਸਦਰ ਜਮਸ਼ੇਰ ਦੇ ਮੁਖੀ ਇੰਸ. ਭਰਤ ਮਸੀਹ ਦੀ ਅਗਵਾਈ ਵਿਚ ਏ. ਐੱਸ. ਆਈ. ਅਵਤਾਰ ਸਿੰਘ ਕੂਨਰ ਅਤੇ ਏ. ਐੱਸ. ਆਈ. ਗੁਲਜ਼ਾਰ ਸਿੰਘ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕਰ ਲਿਆ। ਜ਼ਮੀਨ ’ਤੇ ਸੁੱਟੇ ਲਿਫ਼ਾਫ਼ੇ ਨੂੰ ਚੁੱਕ ਕੇ ਏ. ਐੱਸ. ਆਈ. ਬਲਵਿੰਦਰ ਕੁਮਾਰ ਨੇ ਤਲਾਸ਼ੀ ਲਈ ਤਾਂ ਉਸ ਵਿਚੋਂ 500 ਨਸ਼ੇ ਦੀਆਂ ਗੋਲ਼ੀਆਂ ਬਰਾਮਦ ਹੋਈਆਂ।

ਇਹ ਵੀ ਪੜ੍ਹੋ: ਨੂਰਪੁਰਬੇਦੀ 'ਚ ਵਾਪਰੇ ਸੜਕ ਹਾਦਸੇ ਨੇ ਤਬਾਹ ਕੀਤੀਆਂ ਖ਼ੁਸ਼ੀਆਂ, ਜੀਜੇ-ਸਾਲੇ ਦੀ ਹੋਈ ਦਰਦਨਾਕ ਮੌਤ

ਐੱਸ. ਐੱਚ. ਓ. ਭਰਤ ਮਸੀਹ ਨੇ ਦੱਸਿਆ ਕਿ ਇੰਦਰਾ ਕਾਲੋਨੀ ਵਾਲੇ ਕੱਚੇ ਰਸਤੇ ’ਚ ਪੈਂਦੇ ਖਾਲੀ ਪਲਾਟ ਵਿਚੋਂ ਕਾਬੂ ਕੀਤੇ ਗਏ ਉਕਤ ਨਸ਼ਾ ਸਮੱਗਲਰ ਦੀ ਪਛਾਣ ਲਤੀਫ ਪੁੱਤਰ ਬਲਦੇਵ ਰਾਜ ਨਿਵਾਸੀ ਇੰਦਰਾ ਕਾਲੋਨੀ, ਥਾਣਾ ਸਦਰ ਜਲੰਧਰ ਵਜੋਂ ਹੋਈ ਹੈ। ਉਸ ਖ਼ਿਲਾਫ਼ ਥਾਣਾ ਸਦਰ ਵਿਚ ਐੱਨ. ਡੀ. ਪੀ. ਐੱਸ. ਐਕਟ ਤਹਿਤ 173 ਨੰਬਰ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਉਸ ਨੂੰ ਭਲਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ। ਉਸ ਕੋਲੋਂ ਪੁੱਛਗਿੱਛ ਕਰਕੇ ਪਤਾ ਲਾਇਆ ਜਾ ਰਿਹਾ ਹੈ ਕਿ ਉਹ ਇੰਨੀ ਭਾਰੀ ਮਾਤਰਾ ਵਿਚ ਨਸ਼ੇ ਦੀਆਂ ਗੋਲ਼ੀਆਂ ਕਿਥੋਂ ਲਿਆਉਂਦਾ ਸੀ।

ਇਹ ਵੀ ਪੜ੍ਹੋ: ਰੂਪਨਗਰ 'ਚ ਭਿਆਨਕ ਹਾਦਸਾ, ਪਿਓ ਦੀਆਂ ਅੱਖਾਂ ਸਾਹਮਣੇ 4 ਸਾਲਾ ਬੱਚੇ ਦੀ ਤੜਫ਼-ਤਰਫ਼ ਕੇ ਨਿਕਲੀ ਜਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News