ਨਸ਼ੀਲੀਆਂ ਗੋਲ਼ੀਆਂ ਸਣੇ ਇਕ ਵਿਅਕਤੀ ਕਾਬੂ

07/05/2024 6:28:00 PM

ਨਵਾਂਸ਼ਹਿਰ (ਤ੍ਰਿਪਾਠੀ, ਮਨੋਰੰਜਨ) - ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲ਼ੀਆਂ ਸਮੇਤ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਮਹਿੰਦਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਡਾ. ਮਹਿਤਾਬ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਏ. ਐੱਸ. ਆਈ. ਰਛਪਾਲ ਸਿੰਘ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਅੰਬੇਡਕਰ ਚੌਂਕ ਤੋਂ ਬੰਗਾ ਰੋਡ ਵਾਲੇ ਪਾਸੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਸੀ ਕਿ ਇਕ ਨੌਜਵਾਨ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਉਸ ਦੇ ਹੱਥ ਵਿਚ ਪਲਾਸਟਿਕ ਦਾ ਲਿਫ਼ਾਫ਼ਾ ਫੜਿਆ ਹੋਇਆ ਸੀ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਮਰਚੈਂਟ ਨੇਵੀ 'ਚ ਕੰਮ ਕਰਦੇ ਪੰਜਾਬੀ ਦੀ ਮੌਤ, ਅਮਰੀਕਾ 'ਚ ਸੀ ਤਾਇਨਾਤ

ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ ਅਤੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ’ਚੋਂ 40 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਐੱਸ.ਐੱਚ.ਓ. ਨੇ ਦੱਸਿਆ ਕਿ ਕਾਬੂ ਨੌਜਵਾਨ ਦੀ ਪਛਾਣ ਕੁਲਵੀਰ ਰਾਮ ਉਰਫ਼ ਸੋਨੂੰ ਵਾਸੀ ਪਿੰਡ ਗੁੱਜਰਪੁਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਨੌਜਵਾਨ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਦਿਲ ਦਾ ਦੌਰਾ ਪੈਣ ਕਾਰਨ ਹੁਸ਼ਿਆਰਪੁਰ ਦੇ 23 ਸਾਲਾ ਨੌਜਵਾਨ ਦੀ ਮੌਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News