ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਕਾਬੂ

Wednesday, Jul 31, 2024 - 06:10 PM (IST)

ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਕਾਬੂ

ਕਾਠਗੜ੍ਹ (ਰਾਜੇਸ਼)- ਥਾਣਾ ਕਾਠਗੜ੍ਹ ਪੁਲਸ ਨੇ ਗਸ਼ਤ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 35 ਨਸ਼ੀਲੀਆਂ ਗੋਲ਼ੀਆਂ ਸਮੇਤ ਕਾਬੂ ਕਰਕੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਸਬ ਇੰਸਪੈਕਟਰ ਰਾਕੇਸ਼ਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਉਹ ਸਮੇਤ ਪੁਲਸ ਪਾਰਟੀ ਚੈਕਿੰਗ ਕਰਦੇ ਹੋਏ ਨੇੜੇ ਸ਼ਮਸ਼ਾਨ ਘਾਟ ਆਸਰੋਂ ਪਹੁੰਚੇ ਤਾਂ ਹੈੱਡ ਵਰਕਸ ਰੋਪੜ ਵਾਲੀ ਸਾਈਡ ਤੋਂ ਇਕ ਸਰਦਾਰ ਵਿਅਕਤੀ ਪੈਦਲ ਆਉਂਦਾ ਵਿਖਾਈ ਦਿੱਤਾ ਜੋ ਪੁਲਸ ਪਾਰਟੀ ਨੂੰ ਵੇਖ ਕੇ ਪਿੱਛੇ ਨੂੰ ਮੁੜ ਕੇ ਰੋਪੜ ਵੱਲ ਨੂੰ ਤੇਜ ਕਦਮੀਂ ਚੱਲ ਪਿਆ ਅਤੇ ਉਸ ਨੇ ਆਪਣੇ ਪਜਾਮੇ ਦੀ ਸੱਜੀ ਜੇਬ ਵਿੱਚੋਂ ਪਾਰਦਰਸ਼ੀ ਲਿਫ਼ਾਫ਼ੀ ਸੜਕ ਦੇ ਕੰਢੇ ਘਾਹ ਫੂਸ ਵਿੱਚ ਸੁੱਟ ਦਿੱਤੀ। 

ਇਹ ਵੀ ਪੜ੍ਹੋ- ਢੀਂਡਸਾ ਵੱਲੋਂ ਅਨੁਸ਼ਾਸਨੀ ਕਮੇਟੀ ਦਾ ਫ਼ੈਸਲਾ ਰੱਦ ਕਰਨ 'ਤੇ ਡਾ. ਦਲਜੀਤ ਚੀਮਾ ਦਾ ਵੱਡਾ ਬਿਆਨ

ਪੁਲਸ ਨੇ ਸ਼ੱਕ ਦੇ ਆਧਾਰ 'ਤੇ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਉਸ ਦਾ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂ ਅਫ਼ਤਾਰ ਸਿੰਘ ਪੁੱਤਰ ਜੋਗਿੰਦਰ ਪਾਲ ਵਾਸੀ ਪਿੰਡ ਨਰੋਟ ਮਹਿਰਾ ਥਾਣਾ ਕੰਗ ਜਿਲ੍ਹਾ ਪਠਾਨਕੋਟ ਦੱਸਿਆ ਅਤੇ ਪੁਲਸ ਨੇ ਜਦੋਂ ਪਾਰਦਰਸ਼ੀ ਲਿਫਾਫੀ ਨੂੰ ਚੈਕ ਕੀਤਾ ਤਾਂ ਉਸ ਵਿੱਚੋਂ 35 ਨਸ਼ੀਲੀਆਂ ਗੋਲ਼ੀਆਂ ਰੰਗ ਹਲਕਾ ਸੰਤਰੀ ਬਰਾਮਦ ਕੀਤੀਆਂ। ਪੁਲਸ ਨੇ ਉਕਤ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਔਰਤ ਦੇ ਕਤਲ ਦਾ ਮਾਮਲਾ ਸੁਲਝਿਆ, ਭਰਾ ਹੀ ਨਿਕਲਿਆ ਕਾਤਲ, ਸਿਰ 'ਤੇ ਡੰਡੇ ਮਾਰ-ਮਾਰ ਦਿੱਤੀ ਬੇਰਹਿਮ ਮੌਤ


author

shivani attri

Content Editor

Related News