ਨਵਾਂਸ਼ਹਿਰ ਵਿਖੇ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

Friday, Sep 06, 2024 - 05:47 PM (IST)

ਨਵਾਂਸ਼ਹਿਰ (ਮਨੋਰੰਜਨ)- ਥਾਣਾ ਸਿਟੀ ਬਲਾਚੌਰ ਪੁਲਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  ਇਸ ਸਬੰਧੀ ਜਾਣਕਾਰੀ ਦਿੰਦੇ ਏ. ਐੱਸ. ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ’ਚ ਪੁਲਸ ਪਾਰਟੀ ਨਜ਼ਦੀਕ ਭੁਲੇਖਾ ਚੌਂਕ ਕੋਲ ਪਹੁੰਚੀ ਤਾਂ ਸਾਹਮਣੇ ਤੋਂ ਪੈਦਲ ਆਉਂਦਾ ਇਕ ਵਿਅਕਤੀ ਪੁਲਸ ਪਾਰਟੀ ਨੂੰ ਵੇਖ ਕੇ ਪਿੱਛੇ ਨੂੰ ਚੱਲਣ ਲੱਗਾ ਤਾਂ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਛਾਣ ਮਨਜਿੰਦਰ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਜੰਗ ਦਾ ਮੈਦਾਨ ਬਣਿਆ ਛਿੰਞ ਮੇਲਾ, ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕਤਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News