ਇਕ ਕੁਇੰਟਲ 25 ਕਿਲੋ ਡੋਡਿਆਂ ਨਾਲ ਇਕ ਵਿਅਕਤੀ ਗ੍ਰਿਫ਼ਤਾਰ
Thursday, Mar 09, 2023 - 03:39 PM (IST)

ਨਵਾਂਸ਼ਹਿਰ (ਮਨੋਰੰਜਨ)-ਸੀ. ਆਈ. ਏ. ਸਟਾਫ਼ ਨਵਾਂਸ਼ਹਿਰ ਪੁਲਸ ਨੇ ਗਸ਼ਤ ਦੌਰਾਨ ਇਕ ਵਿਆਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕੋਲੋਂ ਇਕ ਕੁਇੰਟਲ 25 ਕਿਲੋ ਡੋਡੇ ਚੂਰਾ-ਪੋਸਤ ਬਰਾਮਦ ਕੀਤਾ। ਪੁਲਸ ਨੇ ਕਥਿਤ ਦੋਸ਼ੀ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਜਸਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਿੱਚ ਪੁਲਸ ਪਾਰਟੀ ਨਵਾਂਸ਼ਹਿਰ ਤੋਂ ਪਿੰਡ ਕਾਹਮਾ, ਬੰਗਾ, ਗੁਣਾਚੌਰ ਅਤੇ ਝਿੰਗੜਾ ਤੋਂ ਹੁੰਦੇ ਹੋਏ ਪਿੰਡ ਪਰਾਗਪੁਰ ਦੇ ਵੱਲ ਜਾ ਰਹੀ ਸੀ ਕਿ ਇਸੇ ਦੌਰਾਨ ਕਿਸੇ ਖ਼ਾਸ ਮੁਖਬਰ ਨੇ ਦੱਸਿਆ ਕਿ ਪਿੰਡ ਪਰਾਗਪੁਰ ਨਿਵਾਸੀ ਕਥਿਤ ਦੋਸ਼ੀ ਬਲਵੀਰ ਰਾਮ ਡੋਡੇ ਵੇਚਦਾ ਹੈ, ਜੇਕਰ ਹੁਣ ਛਾਪੇਮਾਰੀ ਕੀਤੀ ਜਾਵੇ ਤਾਂ ਉਹ ਕਾਬੂ ਆ ਸਕਦਾ ਹੈ। ਸੂਚਨਾ ਮਿਲਣ ਉਪਰੰਤ ਪੁਲਸ ਨੇ ਤੁਰੰਤ ਉਕਤ ਜਗਾ 'ਤੇ ਪਹੁੰਚ ਕੇ ਬਲਵੀਰ ਰਾਮ ਕੋਲੋ ਇਕ ਕੁਇੰਟਲ 25 ਕਿਲੋ ਡੋਡੇ ਚੂਰਾ ਪੋਸਤ ਬਰਾਮਦ ਕੀਤੇ। ਉਨ੍ਹਾਂ ਦੱਸਿਆ ਪੁਲਸ ਨੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਹੋਲੇ-ਮਹੱਲੇ 'ਤੇ ਜਾ ਰਹੇ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ, ਕੁਝ ਦਿਨ ਪਹਿਲਾਂ ਹੀ ਦੁਬਈ ਤੋਂ ਪਰਤਿਆ ਸੀ ਨੌਜਵਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।