ਜਲੰਧਰ : ਟਰੇਨ ਅੱਗੇ ਛਾਲ ਮਾਰ ਕੇ ਵਿਅਕਤੀ ਨੇ ਕੀਤੀ ਖੁਦਕੁਸ਼ੀ

10/29/2019 11:24:24 PM

ਜਲੰਧਰ, (ਗੁਲਸ਼ਨ)— ਬੀਤੀ ਰਾਤ ਅੱਡਾ ਹੁਸ਼ਿਆਰਪੁਰ ਰੇਲਵੇ ਫਾਟਕ ਨੇੜੇ ਇਕ ਵਿਅਕਤੀ ਨੇ ਟਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਟਰੇਨ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਗਰਦਨ ਧੜ ਤੋਂ ਵੱਖ ਹੋ ਗਈ।
ਸੂਚਨਾ ਮਿਲਦਿਆਂ ਹੀ ਜੀ. ਆਰ. ਪੀ. ਦੇ ਏ. ਐੱਸ. ਆਈ. ਸਲਵਿੰਦਰ ਸਿੰਘ ਮੌਕੇ 'ਤੇ ਪਹੁੰਚੇ ਤੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ। ਮ੍ਰਿਤਕ ਦੀ ਪਛਾਣ ਸੰਜੇ ਕੁਮਾਰ (48) ਪੁੱਤਰ ਕਿਸ਼ਨ ਕੁਮਾਰ ਵਾਸੀ ਨਿਊ ਆਬਾਦਪੁਰਾ ਦੇ ਤੌਰ 'ਤੇ ਹੋਈ ਹੈ। ਮ੍ਰਿਤਕ ਸਕਿਓਰਿਟੀ ਗਾਰਡ ਦਾ ਕੰਮ ਕਰਦਾ ਸੀ। ਉਸ ਦੀ ਪਤਨੀ ਇਕ ਫੈਕਟਰੀ 'ਚ ਕੰਮ ਕਰਦੀ ਹੈ ਤੇ ਉਨ੍ਹਾਂ ਦੇ 2 ਬੱਚੇ ਇਕ ਬੇਟਾ ਤੇ ਇਕ ਬੇਟੀ ਹੈ। ਮ੍ਰਿਤਕ ਦੇ ਬੇਟੇ ਕਰਨ ਨੇ ਪੁਲਸ ਨੂੰ ਦੱਸਿਆ ਕਿ ਉਸ ਦੇ ਪਿਤਾ ਰਾਤ 8.30 ਵਜੇ ਖਾਣਾ ਖਾ ਕੇ ਘਰੋਂ ਨਿਕਲੇ ਸਨ, ਜਿਸ ਤੋਂ ਬਾਅਦ ਵਾਪਸ ਨਹੀਂ ਆਏ। ਦੇਰ ਰਾਤ ਉਨ੍ਹਾਂ ਨੂੰ ਘਟਨਾ ਬਾਰੇ ਸੂਚਨਾ ਮਿਲੀ।
ਪਰਿਵਾਰਕ ਮੈਂਬਰਾਂ ਵੱਲੋਂ ਪੁਲਸ ਨੂੰ ਦਿੱਤੇ ਬਿਆਨਾਂ 'ਚ ਕਿਹਾ ਗਿਆ ਕਿ ਸੰਜੇ ਕੁਮਾਰ ਨੂੰ ਕਿਸੇ ਤਰ੍ਹਾਂ ਦੀ ਕੋਈ ਟੈਨਸ਼ਨ ਨਹੀਂ ਸੀ। ਉਸ ਦਾ ਪਰਿਵਾਰਕ ਜੀਵਨ ਵੀ ਠੀਕ-ਠਾਕ ਚੱਲ ਰਿਹਾ ਸੀ। ਉਸ ਨੇ ਖੁਦਕੁਸ਼ੀ ਕਿਸ ਕਾਰਣ ਕੀਤੀ, ਇਸ ਬਾਰੇ ਉਨ੍ਹਾਂ ਨੂੰ ਵੀ ਨਹੀਂ ਪਤਾ। ਏ. ਐੱਸ. ਆਈ. ਸਲਵਿੰਦਰ ਸਿੰਘ ਨੇ ਧਾਰਾ 174 ਤਹਿਤ ਕਾਰਵਾਈ ਕਰ ਕੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ ਹੈ।


KamalJeet Singh

Content Editor

Related News