ਪਰੇਸ਼ਾਨੀ ਦੇ ਚਲਦਿਆਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
Monday, Jul 14, 2025 - 02:40 PM (IST)

ਹਾਜੀਪੁਰ (ਜੋਸ਼ੀ)- ਪੁਲਸ ਸਟੇਸ਼ਨ ਤਲਵਾੜਾ ਦੇ ਅਧੀਨ ਪੈਂਦੇ ਇਕ ਪਿੰਡ ਦੇ ਵਿਅਕਤੀ ਵੱਲੋਂ ਪਰੇਸ਼ਾਨੀ ਦੀ ਹਾਲਤ 'ਚ ਇਕ ਦਰੱਖ਼ਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਤਲਵਾੜਾ ਸਤਪਾਲ ਸਿੰਘ ਨੇ ਦੱਸਿਆ ਹੈ ਕਿ ਸਾਨੂੰ ਦੇਰ ਰਾਤ ਸੂਚਨਾ ਮਿਲੀ ਕਿ ਅਜੇ ਕੁਮਾਰ ਪੁੱਤਰ ਬਖ਼ਸ਼ੀਸ਼ ਸਿੰਘ ਵਾਸੀ ਰੇੜੂ ਪੱਤੀ ਨੇ ਘਰ ਦੇ ਬਾਹਰ ਲੱਗੇ ਅਮਰੂਦ ਦੇ ਦਰੱਖ਼ਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ 103 ਪਰਿਵਾਰਾਂ ਲਈ ਚੰਗੀ ਖ਼ਬਰ, ਸਰਕਾਰ ਨੇ ਕਰਜ਼ਾ ਕੀਤਾ ਮੁਆਫ਼
ਪਰਿਵਾਰਕ ਮੈਬਰਾਂ ਦੇ ਦੱਸਣ ਮੁਤਾਬਕ ਅਜੈ ਕੁਮਾਰ ਪਿਛਲੇ ਕੁਝ ਦਿਨਾਂ ਤੋਂ ਦਿਮਾਗੀ ਪਰੇਸ਼ਾਨ ਸੀ ׀ ਸੂਚਨਾ ਮਿਲਣ 'ਤੇ ਤਲਵਾੜਾ ਪੁਲਸ ਨੇ ਮੌਕੇ 'ਤੇ ਜਾ ਕੇ ਅਜੇ ਕੁਮਾਰ ਦੀ ਲਟਕ ਰਹੀ ਲਾਸ਼ ਨੂੰ ਲੋਕਾਂ ਦੇ ਸਹਿਯੋਗ ਨਾਲ ਥੱਲੇ ਲਾਇਆ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਬੀ. ਬੀ. ਐੱਮ. ਬੀ. ਤਲਵਾੜਾ ਦੇ ਹਸਪਤਾਲ ਵਿਖੇ ਪੋਸਟਮਾਰਟਮ ਲਈ ਰੱਖ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 15,16,17 ਨੂੰ ਰਹੇਗੀ ਸਰਕਾਰੀ ਛੁੱਟੀ, 3 ਦਿਨ ਬੰਦ ਰਹਿਣਗੇ ਸਕੂਲ ਤੇ ਕਾਲਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e