ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਅੰਮ੍ਰਿਤਸਰ ’ਚ ਭਰਾ ਨੂੰ ਮਿਲ ਕੇ ਕਹੇ ਸਨ ਭਾਵੁਕ ਬੋਲ
Thursday, Feb 26, 2026 - 07:38 PM (IST)
ਜਲੰਧਰ (ਜ. ਬ)- ਨੌਰਥ ਹਲਕੇ ਦੇ ਅਧੀਨ ਆਉਂਦੇ ਸੁੰਦਰ ਨਗਰ ’ਚ ਇਕ 46 ਸਾਲਾ ਵਿਅਕਤੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮੰਗਲਵਾਰ ਰਾਤ ਨੂੰ ਹੀ ਉਕਤ ਵਿਅਕਤੀ ਨੇ ਅੰਮ੍ਰਿਤਸਰ ਰਹਿੰਦੇ ਆਪਣੇ ਭਰਾ ਨਾਲ ਮੁਲਾਕਾਤ ਕੀਤੀ ਸੀ ਅਤੇ ਦੱਸਿਆ ਸੀ ਕਿ ਉਹ ਕਾਫੀ ਪ੍ਰੇਸ਼ਾਨ ਹੈ। ਮ੍ਰਿਤਕ ਦੀ ਪਛਾਣ ਵਿਸ਼ਾਲ ਦੀਪ ਪੁੱਤਰ ਚੰਚਲ ਦੀਪ, ਨਿਵਾਸੀ ਸੁੰਦਰ ਨਗਰ ਵਜੋਂ ਹੋਈ ਹੈ। ਵਿਸ਼ਾਲ ਅਸਲ ’ਚ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ ਅਤੇ 3 ਭਰਾਵਾਂ ’ਚੋਂ ਇਕ ਸੀ। ਥਾਣਾ ਨੰ. 8 ਦੇ ਇੰਚਾਰਜ ਸਾਹਿਲ ਚੌਧਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਬੁੱਧਵਾਰ ਦੇਰ ਸ਼ਾਮ ਸੂਚਨਾ ਮਿਲੀ ਸੀ ਕਿ ਸੁੰਦਰ ਨਗਰ ਵਿਚ ਇਕ ਵਿਅਕਤੀ ਨੇ ਫਾਹਾ ਲੈ ਲਿਆ ਹੈ। ਪੁਲਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਹੇਠਾਂ ਉਤਾਰਿਆ ਅਤੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ।
ਇਹ ਵੀ ਪੜ੍ਹੋ: ਪੰਜਾਬ 'ਚ ਕਾਨੂੰਨ ਵਿਵਸਥਾ ਫੇਲ੍ਹ, ਨੌਜਵਾਨਾਂ ਦੇ ਹੋ ਰਹੇ ਫਰਜ਼ੀ ਐਨਕਾਊਂਟਰ: ਹਰਸਿਮਰਤ ਕੌਰ ਬਾਦਲ
ਲਾਸ਼ ਦੇ ਕੋਲੋਂ ਸ਼ਰਾਬ ਦੀ ਬੋਤਲ ਬਰਾਮਦ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਰਾਬ ਪੀਣ ਤੋਂ ਬਾਅਦ ਹੀ ਉਸ ਨੇ ਇਹ ਕਦਮ ਚੁੱਕਿਆ ਹੋਵੇਗਾ। ਜਿਸ ਸਮੇਂ ਵਿਸ਼ਾਲ ਨੇ ਖ਼ੁਦਕੁਸ਼ੀ ਕੀਤੀ, ਉਸ ਦਾ ਮਤਰੇਆ ਪੁੱਤਰ ਨਾਲ ਵਾਲੇ ਕਮਰੇ ਵਿਚ ਸੀ, ਜਦਕਿ ਪਤਨੀ ਕੰਮ ’ਤੇ ਗਈ ਹੋਈ ਸੀ। ਵਿਸ਼ਾਲ ਨੇ ਇਕ ਤਲਾਕਸ਼ੁਦਾ ਔਰਤ ਨਾਲ ਵਿਆਹ ਕਰਵਾਇਆ ਹੋਇਆ ਸੀ। ਪੁਲਸ ਨੂੰ ਮ੍ਰਿਤਕ ਦੇ ਕਮਰੇ ’ਚੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਪੁਲਸ ਨੇ ਵਿਸ਼ਾਲ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ। ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਵਿਸ਼ਾਲ ਦੇ ਭਰਾਵਾਂ ਦੇ ਆਉਣ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ ਦੀ ਵਧਾਈ ਸੁਰੱਖਿਆ! 11 ਸੈਕਟਰਾਂ 'ਚ ਵੰਡਿਆ ਖੇਤਰ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
