ਫਗਵਾੜਾ ਵਿਖੇ ਵਿਅਕਤੀ ਨੇ ਸ਼ੱਕੀ ਹਾਲਤ ’ਚ ਕੀਤੀ ਖੁਦਕੁਸ਼ੀ, ਸੁਸਾਈਟ ਨੋਟ 'ਚ ਕੀਤਾ ਖ਼ੁਲਾਸਾ
Friday, May 12, 2023 - 02:45 PM (IST)

ਫਗਵਾੜਾ (ਜਲੋਟਾ)–ਫਗਵਾੜਾ ਦੇ ਆਦਰਸ਼ ਨਗਰ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਸ਼ੱਕੀ ਹਾਲਾਤ ਵਿਚ ਮੌਤ ਹੋਣ ਦੀ ਸੂਚਨਾ ਮਿਲੀ ਹੈ। ਸ਼ੁਰੂਆਤੀ ਪੁਲਸ ਜਾਂਚ ’ਚ ਇਹ ਮਾਮਲਾ ਖ਼ੁਦਕੁਸ਼ੀ ਦਾ ਲੱਗ ਰਿਹਾ ਹੈ। ਰੇਲਵੇ ਪੁਲਸ ਦੀ ਟੀਮ ਨੇ ਮੌਕੇ ’ਤੇ ਪੁੱਜ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਹੈ। ਮ੍ਰਿਤਕ ਜਿਸ ਦੀ ਪਛਾਣ ਅਨੁਰਾਗ ਸ਼ਰਮਾ ਪੁੱਤਰ ਸੁਰੇਸ਼ ਕੁਮਾਰ ਸ਼ਰਮਾ ਵਾਸੀ ਆਦਰਸ਼ ਨਗਰ, ਫਗਵਾੜਾ ਵਜੋ ਹੋਈ ਹੈ, ਦੀ ਲਾਸ਼ ਨੂੰ ਰੇਲਵੇ ਪੁਲਸ ਨੇ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਭੇਜ ਦਿੱਤਾ ਹੈ। ਪੁਲਸ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਕਿ ਮ੍ਰਿਤਕ ਦੀ ਜੇਬ ਵਿਚੋਂ ਲਿਖਤੀ ਸੁਸਾਈਡ ਨੋਟ ਮਿਲਿਆ ਹੈ, ਜਿਸ ਵਿਚ ਲਿਖਿਆ ਸੀ ਕਿ ‘ਮੈਂ ਆਪਣੀ ਮਰਜ਼ੀ ਨਾਲ ਜਾ ਰਿਹਾ ਹਾਂ, ਇਸ ਲਈ ਕੋਈ ਵੀ ਜ਼ਿੰਮੇਵਾਰ ਨਹੀਂ ਹੈ’।
ਜਾਣਕਾਰੀ ਅਨੁਸਾਰ ਮ੍ਰਿਤਕ ਅਨੁਰਾਗ ਸ਼ਰਮਾ ਫਗਵਾੜਾ ਚਹੇੜੂ ਰੇਲਵੇ ਲਾਈਨ ਨੇੜੇ ਸ਼ੂਗਰ ਮਿੱਲ ਕੋਲ ਪਹੁੰਚਿਆ ਅਤੇ ਆਪਣੀ ਐਕਟਿਵਾ ਰੇਲ ਲਾਈਨਾਂ ਦੇ ਨੇੜੇ ਖੜ੍ਹੀ ਕਰਕੇ ਰੇਲਵੇ ਟਰੈਕ ’ਤੇ ਆ ਰਹੀ ਡੀਲਕਸ ਟਰੇਨ ਦੇ ਸਾਹਮਣੇ ਆ ਕੇ ਉਸ ਨੇ ਖ਼ੁਦਕੁਸ਼ੀ ਕਰ ਲਈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਨੇ ਅਨੁਰਾਗ ਸ਼ਰਮਾ ਦੀ ਮੌਤ ’ਤੇ ਕੋਈ ਸ਼ੱਕ ਜ਼ਾਹਿਰ ਨਹੀਂ ਕੀਤਾ ਹੈ, ਜਿਸ ਤੋਂ ਬਾਅਦ ਪੁਲਸ ਨੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦੇ ਆਧਾਰ ’ਤੇ ਧਾਰਾ 174 ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ ਦੀ ਫਿਰਾਕ 'ਚ ਬੈਠੇ ਸਨ 8 ਨੌਜਵਾਨ, ਜਲੰਧਰ ਪੁਲਸ ਨੇ ਹਥਿਆਰਾਂ ਸਣੇ ਕੀਤੇ ਗ੍ਰਿਫ਼ਤਾਰ
ਖ਼ਬਰ ਲਿਖੇ ਜਾਣ ਤੱਕ ਪੁਲਸ ਨੇ ਮ੍ਰਿਤਕ ਦੀ ਲਾਸ਼ ਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਉਸ ਦੀ ਲਾਸ਼ ਉਸ ਦੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਹੈ। ਇਹ ਮਾਮਲਾ ਲੋਕਾਂ ਵਿਚ ਭਾਰੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸਵਾਲ ਇਹ ਹੈ ਕਿ ਅਨੁਰਾਗ ਸ਼ਰਮਾ ਨੇ ਖ਼ੁਦਕੁਸ਼ੀ ਕਿਉਂ ਕੀਤੀ ਹੈ ਅਤੇ ਇਸ ਦੇ ਪਿੱਛੇ ਕੀ ਕਾਰਨ ਰਹੇ ਹਨ? ਪੁਲਸ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਵੱਡੀ ਵਾਰਦਾਤ, ਦੋ ਧਿਰਾਂ ਵਿਚਾਲੇ ਗੈਂਗਵਾਰ ਦੌਰਾਨ ਚੱਲੀਆਂ ਤਾਬੜਤੋੜ ਗੋਲੀਆਂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ