ਜਲੰਧਰ ਵਿਖੇ ਸੜਕ ਹਾਦਸੇ ''ਚ ਇਕ ਵਿਅਕਤੀ ਦੀ ਮੌਤ, ਸ਼ਿਵ ਸੈਨਾ ਦੇ ਨੇਤਾ ਦੀ ਧੀ ''ਤੇ ਲੱਗੇ ਗੰਭੀਰ ਦੋਸ਼

Wednesday, Oct 25, 2023 - 01:16 PM (IST)

ਜਲੰਧਰ ਵਿਖੇ ਸੜਕ ਹਾਦਸੇ ''ਚ ਇਕ ਵਿਅਕਤੀ ਦੀ ਮੌਤ, ਸ਼ਿਵ ਸੈਨਾ ਦੇ ਨੇਤਾ ਦੀ ਧੀ ''ਤੇ ਲੱਗੇ ਗੰਭੀਰ ਦੋਸ਼

ਜਲੰਧਰ (ਸੋਨੂੰ)- ਜਲੰਧਰ 'ਚ ਤੇਜ਼ ਰਫ਼ਤਾਰ ਐਕਟਿਵਾ ਦੀ ਟੱਕਰ ਨਾਲ ਇਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਿਵ ਸੈਨਾ ਦੇ ਇਕ ਨੇਤਾ ਦੀ ਬੇਟੀ 'ਤੇ ਹਾਦਸੇ ਦੇ ਦੋਸ਼ ਲੱਗੇ ਹਨ। ਹਾਦਸੇ ਤੋਂ ਬਾਅਦ ਜ਼ਖ਼ਮੀ ਵਿਅਕਤੀ ਨੂੰ ਤੁਰੰਤ ਨਿੱਜੀ ਹਸਪਤਾਲ ਲਿਆਂਦਾ ਗਿਆ, ਜਿਸ ਤੋਂ ਬਾਅਦ ਇਲਾਜ ਦੌਰਾਨ ਉਸ ਦੀ ਮੌਤ ਹੋ ਜਾਣ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਾਫ਼ੀ ਹੰਗਾਮਾ ਕੀਤਾ। ਪਰਿਵਾਰ ਦਾ ਦੋਸ਼ ਹੈ ਕਿ ਪੁਲਸ ਮੁਲਜ਼ਮਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਰਹੀ।

PunjabKesari

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਦੋਸਤ ਮਨਪ੍ਰੀਤ ਨੇ ਦੱਸਿਆ ਕਿ 22 ਅਕਤੂਬਰ ਨੂੰ ਸਵੇਰੇ ਸਾਢੇ ਚਾਰ ਵਜੇ ਉਨ੍ਹਾਂ ਦਾ ਪਿੰਡ ਕੰਗਸਾਬੂ ਵਿਖੇ ਕੋਈ ਪ੍ਰੋਗਰਾਮ ਸੀ। ਪ੍ਰੋਗਰਾਮ ਤੋਂ ਬਾਅਦ ਜਦੋਂ ਉਸ ਦਾ ਦੋਸਤ ਰਾਕੇਸ਼ ਕੁਮਾਰ ਬੱਸ ਸਟੈਂਡ ਨੇੜੇ ਪਹੁੰਚਿਆ ਤਾਂ ਇਕ ਤੇਜ਼ ਰਫ਼ਤਾਰ ਐਕਟਿਵਾ ਚਲਾ ਰਹੀ ਕੁੜੀ ਨੇ ਰਾਕੇਸ਼ ਨੂੰ ਪਿੱਛੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਰਾਕੇਸ਼ ਨੂੰ ਕਾਫ਼ੀ ਸੱਟਾਂ ਲੱਗੀਆਂ। ਹਾਦਸੇ ਦੌਰਾਨ ਕੁੜੀ ਦੇ ਨਾਲ ਇਕ ਹੋਰ ਲੜਕਾ ਵੀ ਸੀ।
ਇਸ ਸਬੰਧੀ ਮ੍ਰਿਤਕ ਰਾਕੇਸ਼ ਕੁਮਾਰ ਦੇ ਮਾਮਾ ਜਗਤਾਰ ਚਾਹਲ ਨੇ ਦੱਸਿਆ ਕਿ ਤੇਜ਼ ਰਫ਼ਤਾਰ ਨਾਲ ਐਕਟਿਵਾ ਚਲਾ ਰਹੀ ਕੁੜੀ ਦਾ ਨਾਂ ਰੀਮਾ ਥਾਪਰ ਹੈ, ਜੋ ਸ਼ਿਵ ਸੈਨਾ ਪ੍ਰਧਾਨ ਨਰਿੰਦਰ ਥਾਪਰ ਦੀ ਬੇਟੀ ਹੈ। ਰੀਮਾ ਆਪਣੇ ਇਕ ਦੋਸਤ ਨਾਲ ਘਰੋਂ ਭੱਜ ਕੇ ਜਾ ਰਹੀ ਸੀ। ਇਸ ਦੌਰਾਨ ਉਸ ਨੇ ਤੇਜ਼ ਐਕਟਿਵਾ ਚਲਾਉਂਦੇ ਹੋਏ ਰਾਕੇਸ਼ ਨੂੰ ਟੱਕਰ ਮਾਰ ਦਿੱਤੀ।

PunjabKesari

ਇਹ ਵੀ ਪੜ੍ਹੋ: ਮਾਤਮ 'ਚ ਬਦਲੀਆਂ ਖ਼ੁਸ਼ੀਆਂ, ਬੋਲੈਰੋ ਗੱਡੀ ਨੇ ਦਾਦੀ-ਪੋਤੀ ਨੂੰ ਕੁਚਲਿਆ, 3 ਸਾਲਾ ਬੱਚੀ ਦੀ ਦਰਦਨਾਕ ਮੌਤ

ਮੌਕੇ ’ਤੇ ਪਹੁੰਚੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ। ਇਸ ਮਾਮਲੇ ਵਿੱਚ ਐੱਫ਼. ਆਈ. ਆਰ. 120,23/10 ਦਰਜ ਕੀਤੀ ਗਈ ਹੈ, ਜੋਕਿ ਐਕਟਿਵ ਚਲਾ ਰਹੀ ਸੀ। ਉਸ ਦੀ ਪਛਾਣ ਰੀਮਾ ਨਾਂ ਦੀ ਲੜਕੀ ਵਜੋਂ ਹੋਈ ਹੈ। ਜੋ ਨਰਿੰਦਰ ਥਾਪਰ ਦੀ ਬੇਟੀ ਹੈ। ਇਸ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਜਲੰਧਰ 'ਚ ਇਨਸਾਨੀਅਤ ਸ਼ਰਮਸਾਰ ਕਰਦੀ ਘਟਨਾ, ਨਾਨੀ ਦੇ ਸਸਕਾਰ 'ਤੇ ਆਏ ਦੋਹਤੇ ਨੂੰ ਕੀਤਾ ਲਹੂ-ਲੁਹਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News