ਫਗਵਾੜਾ ਵਿਖੇ ਬੱਸ ਸਟੈਂਡ ਨੇੜੇ ਸੜਕ ਹਾਦਸੇ ’ਚ ਵਿਅਕਤੀ ਦੀ ਮੌਤ

Thursday, Dec 28, 2023 - 05:49 PM (IST)

ਫਗਵਾੜਾ (ਜਲੋਟਾ)-ਫਗਵਾੜਾ ’ਚ ਬੱਸ ਸਟੈਂਡ ਨੇੜੇ ਟ੍ਰੈਫਕ ਪੁਲਸ ਦਫ਼ਤਰ ਦੇ ਲਾਗੇ ਵਾਪਰੇ ਸੜਕ ਹਾਦਸੇ ’ਚ ਇਕ ਵਿਅਕਤੀ ਦੀ ਮੌਤ ਹੋ ਗਈ। ਮੌਤ ਤੋਂ ਬਾਅਦ ਬੱਸ ਸਟੈਂਡ ਇਲਾਕੇ ’ਚ ਕਾਫ਼ੀ ਸਮੇਂ ਤੋਂ ਹੜਕੰਪ ਮਚਿਆ ਰਿਹਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਇਕ ਨਿੱਜੀ ਕੰਪਨੀ ਦੀ ਬੱਸ ਨੇ ਬੱਸ ਸਟੈਂਡ ਦੇ ਅੰਦਰ ਜਾ ਰਹੇ ਇਕ ਵਿਅਕਤੀ ਨੂੰ ਕੁਚਲ ਦਿੱਤਾ, ਜਿਸ ਤੋਂ ਜ਼ਖ਼ਮੀਂ ਹੋਏ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਰ ਚੰਦ ਪੁੱਤਰ ਹਰਨਾਮ ਦਾਸ ਵਾਸੀ ਪਿੰਡ ਟੋਡਰਪੁਰ ਜ਼ਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਧੁੰਦ ਦੇ ਨਾਲ ‘ਸੀਤ ਲਹਿਰ’ ਦਾ ਕਹਿਰ: 400 ਤੋਂ ਪਾਰ AQI ਹੋਇਆ ਦਮ-ਘੋਟੂ, ਜਾਣੋ ਅਗਲੇ ਦਿਨਾਂ ਦਾ ਹਾਲ

ਪੁਲਸ ਟੀਮ ਨੇ ਮੌਕੇ ’ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਬੱਸ ਦੇ ਡਰਾਈਵਰ ਨੂੰ ਹਿਰਾਸਤ ਵਿਚ ਲੈ ਕੇ ਮੌਕੇ ਤੋਂ ਬਸ ਨੂੰ ਜ਼ਬਤ ਕਰ ਲਿਆ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ: 'ਵੰਦੇ ਭਾਰਤ' 'ਚ ਪਹਿਲੇ ਦਿਨ ਅੰਮ੍ਰਿਤਸਰ ਤੋਂ ਦਿੱਲੀ ਤੱਕ ਦਾ ਹੋਵੇਗਾ ਮੁਫ਼ਤ ਸਫ਼ਰ, ਹੋਰ ਵੀ ਮਿਲੇਗੀ ਖ਼ਾਸ ਸਹੂਲਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News