ਮਾਡਲ ਟਾਊਨ ਰੋਡ ਨੇੜੇ ਸ਼ੱਕੀ ਹਾਲਾਤ ’ਚ ਵਿਅਕਤੀ ਦੀ ਮੌਤ
Sunday, Aug 25, 2024 - 11:09 AM (IST)

ਜਲੰਧਰ (ਸ਼ੋਰੀ)- ਬੀਤੀ ਸ਼ਾਮ ਮਾਡਲ ਟਾਊਨ ਤਾਰਾਮਾਉਂਟ ਹੋਟਲ ਨੇੜੇ ਇਕ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਮਿਲਣ ’ਤੇ ਥਾਣਾ ਨੰ. 6 ਦੀ ਪੁਲਸ ਮੌਕੇ ’ਤੇ ਪਹੁੰਚੀ । ਏ. ਐੱਸ. ਆਈ. ਨਰਿੰਦਰ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ 40-45 ਸਾਲ ਦੇ ਕਰੀਬ ਹੈ। ਲਾਸ਼ ਦੇ ਨੇੜੇ ਕੋਈ ਅਜਿਹਾ ਦਸਤਾਵੇਜ਼ ਨਹੀਂ ਮਿਲਿਆ, ਜਿਸ ਨਾਲ ਲਾਸ਼ ਦੀ ਪਛਾਣ ਹੋ ਸਕੇ। ਫਿਲਹਾਲ ਪੁਲਸ ਨੇ ਲਾਸ਼ ਨੂੰ 72 ਘੰਟਿਆਂ ਲਈ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੌਰਚਰੀ ’ਚ ਰਖਵਾਇਆ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ।