ਜਲੰਧਰ ਵਿਖੇ ਥਾਣਾ ਨੰਬਰ-4 ਦੇ ਬਾਹਰ ਸ਼ੱਕੀ ਹਾਲਾਤ ’ਚ ਵਿਅਕਤੀ ਦੀ ਮੌਤ

04/10/2024 10:37:05 AM

ਜਲੰਧਰ (ਸ਼ੋਰੀ)- ਥਾਣਾ ਨੰ. 4 ਦੇ ਬਾਹਰ ਇਕ ਵਿਅਕਤੀ ਦੀ ਸ਼ੱਕੀ ਹਾਲਤ ’ਚ ਲਾਸ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਸਬੰਧੀ ਲੋਕਾਂ ਨੇ ਥਾਣਾ ਨੰ. 4 ਦੀ ਪੁਲਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਏ. ਐੱਸ. ਆਈ. ਮੁਖਤਿਆਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਦੀ ਸ਼ਨਾਖਤ ਕਰਨ ਦੇ ਯਤਨ ਕੀਤੇ ਪਰ ਮ੍ਰਿਤਕ ਕੋਲੋਂ ਅਜਿਹਾ ਕੋਈ ਦਸਤਾਵੇਜ਼ ਨਹੀਂ ਮਿਲਿਆ, ਜਿਸ ਨਾਲ ਲਾਸ਼ ਦੀ ਪਛਾਣ ਹੋ ਸਕੇ। 

ਪੁਲਸ ਨੇ ਲਾਸ਼ ਨੂੰ ਸ਼ਨਾਖਤ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ’ਚ ਰਖਵਾ ਦਿੱਤਾ ਹੈ। ਏ. ਐੱਸ. ਆਈ. ਮੁਖਤਿਆਰ ਸਿੰਘ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਉਮਰ 60 ਤੋਂ 65 ਸਾਲ ਦੇ ਕਰੀਬ ਜਾਪਦੀ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ।

ਇਹ ਵੀ ਪੜ੍ਹੋ- ਜਲੰਧਰ ਦੇ ਸਿਵਲ ਹਸਪਤਾਲ ਦਾ ਸਟਿੰਗ ਆਪਰੇਸ਼ਨ ਉਡਾ ਦੇਵੇਗਾ ਤੁਹਾਡੇ ਵੀ ਹੋਸ਼, ਵੇਖੋ ਵੀਡੀਓ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

shivani attri

This news is Content Editor shivani attri