ਲੋਹੀਆਂ ''ਚ ਸੈਰ ਕਰ ਰਹੇ ਵਿਅਕਤੀ ਨੂੰ ਮਾਰੀ ਗੋਲ਼ੀ, 1 ਕਾਬੂ, ਪਿਸਟਲ ਤੇ 6 ਜ਼ਿੰਦਾ ਕਾਰਤੂਸ ਬਰਾਮਦ

02/04/2024 1:33:35 PM

ਲੋਹੀਆਂ (ਸੁਭਾਸ਼, ਮਨਜੀਤ)- ਬੀਤੇ ਦਿਨੀਂ ਇਥੋਂ ਦੇ ਨੇੜਲੇ ਪਿੰਡ ਨਿਹਾਲੂਵਾਲ ’ਚ ਇਕ ਮੋਟਰਸਾਈਕਲ ’ਤੇ ਸਵਾਰ 3 ਵਿਅਕਤੀਆਂ ਨੇ ਪਿੰਡ ਦੇ ਹੀ ਇਕ ਵਿਅਕਤੀ ਨੂੰ ਉਸ ਸਮੇਂ ਗੋਲ਼ੀ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ, ਜਦੋਂ ਉਹ ਪਿੰਡ ਦੀ ਹੀ ਗਰਾਂਊਂਡ ’ਚ ਸੈਰ ਕਰਨ ਗਿਆ ਹੋਇਆ ਸੀ। ਗੰਭੀਰ ਹਾਲਤ ’ਚ ਉਕਤ ਵਿਅਕਤੀ ਨੂੰ ਪਹਿਲਾਂ ਨਕੋਦਰ ਅਤੇ ਫਿਰ ਜਲੰਧਰ ਦੇ ਇਕ ਨਿੱਜੀ ਹਸਪਤਾਲ ’ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਲੋਹੀਆਂ ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੇ ਵੀਰਵਾਰ ਨੂੰ ਰਾਹੁਲ ਚਾਵਲਾ ਪੁੱਤਰ ਅਸ਼ੋਕ ਕੁਮਾਰ (35) ਜਦੋਂ ਸ਼ਾਮ 4.30 ਵਜੇ ਪਿੰਡ ਦੀ ਗਰਾਂਊਂਡ ’ਚ ਸੈਰ ਕਰ ਰਿਹਾ ਸੀ ਤਾਂ ਮੋਟਰਸਾਈਕਲ ਸਵਾਰ 3 ਵਿਅਕਤੀਆਂ ਅਕਾਸ਼ਦੀਪ ਸਿੰਘ ਪੁੱਤਰ ਜਰਨੈਲ ਸਿੰਘ ਉਰਫ਼ ਬਿੱਲੂ, ਗੁਰਬਖ਼ਸ਼ ਸਿੰਘ ਉਰਫ਼ ਜੱਜ ਪੁੱਤਰ ਲੇਟ ਸੁਖਦੇਵ ਸਿੰਘ, ਸੁਖਪ੍ਰੀਤ ਸਿੰਘ ਉਰਫ਼ ਸੁੱਖ ਪੁੱਤਰ ਲੇਟ ਸਵਰਨ ਸਿੰਘ ਨੇ ਪਹਿਲਾਂ ਉਸ ਨਾਲ ਗਾਲੀ-ਗਲੌਚ ਕੀਤਾ ਅਤੇ ਬਾਅਦ ’ਚ ਢਿੱਡ ’ਚ ਗੋਲ਼ੀ ਮਾਰ ਦਿੱਤੀ, ਜਦਕਿ ਦੂਜੇ ਕਥਿਤ ਦੋਸ਼ੀ ਨੇ ਜਦੋਂ ਫਿਰ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ ਪਰ ਫਾਇਰ ਨਹੀਂ ਹੋ ਸਕਿਆ।

ਇਹ ਵੀ ਪੜ੍ਹੋ:  ਜਲੰਧਰ ਪੁਲਸ ਦੀ ਵੱਡੀ ਸਫ਼ਲਤਾ, ਡਰੋਨ ਜ਼ਰੀਏ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ 4 ਮੁਲਜ਼ਮ ਗ੍ਰਿਫ਼ਤਾਰ

ਜ਼ਖ਼ਮੀ ਹੋਏ ਰਾਹੁਲ ਨੇ ਬਿਆਨ ’ਚ ਦੱਸਿਆ ਕਿ ਉਨ੍ਹਾਂ ’ਚੋਂ ਇਕ ਵਿਅਕਤੀ ਨੇ ਆਪਣੇ ਡੱਬ ’ਚੋਂ ਪਿਸਟਲ ਕੱਢ ਕੇ ਗੋਲ਼ੀ ਮਾਰ ਦਿੱਤੀ। ਜ਼ਖ਼ਮੀ ਹੋਏ ਰਾਹੁਲ ਵੱਲੋਂ ਰੋਲਾ ਪਾਉਣ ’ਤੇ ਲੋਕ ਇਕੱਠੇ ਹੋ ਗਏ ਤੇ ਤਿੰਨੇ ਦੋਸ਼ੀ ਭੱਜਣ ’ਚ ਸਫਲ ਹੋ ਗਏ। ਲੋਹੀਆਂ ਥਾਣਾ ਦੇ ਐੱਸ. ਐੱਚ. ਓ. ਬਖ਼ਸ਼ੀਸ਼ ਸਿੰਘ ਨੇ ਦੱਸਿਆ ਕਿ ਇਕ ਕਥਿਤ ਦੋਸ਼ੀ ਗੁਰਬਖ਼ਸ਼ ਸਿੰਘ ਉਰਫ਼ ਜੱਜ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਉਸ ਕੋਲ਼ੋਂ ਇਕ ਪਿਸਤੌਲ ਅਤੇ 6 ਜ਼ਿੰਦਾ ਕਾਰਤੂਸ ਬਰਾਮਦ ਕਰ ਲਏ ਗਏ ਹਨ। ਕੋਰਟ ਕੋਲ਼ੋਂ 2 ਦਿਨ ਦਾ ਪੁਲਸ ਰਿਮਾਂਡ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਕੇਸ ਦੇ ਤਫ਼ਤੀਸ਼ੀ ਅਫ਼ਸਰ ਏ. ਐੱਸ. ਆਈ. ਕਸ਼ਮੀਰ ਸਿੰਘ ਦਾ ਕਹਿਣਾ ਹੈ ਕਿ ਸ਼ਾਇਦ ਇਨ੍ਹਾਂ ਦੋਸ਼ੀਆਂ ਨੇ ਜ਼ਖ਼ਮੀ ਰਾਹੁਲ ਕੋਲ਼ੋਂ ਪੈਸੇ ਖੋਹਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਹੀ ਇਹ ਗੋਲ਼ੀ ਮਾਰੀ ਗਈ ਹੋ ਸਕਦੀ ਹੈ।

ਇਹ ਵੀ ਪੜ੍ਹੋ:  ਕੈਨੇਡਾ 'ਚੋਂ ਆਈ ਕਬੱਡੀ ਖਿਡਾਰੀ ਤਲਵਿੰਦਰ ਦੀ ਲਾਸ਼, ਭੈਣਾਂ ਨੇ ਸਿਹਰਾ ਸਜਾ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ
 

'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News