ਬਾਈਕ ਚੋਰੀ ਕਰਨ ਦੀ ਕੋਸ਼ਿਸ਼ ''ਚ ਇਕ ਵਿਅਕਤੀ ਗ੍ਰਿਫ਼ਤਾਰ

Thursday, Jul 25, 2024 - 06:45 PM (IST)

ਬਾਈਕ ਚੋਰੀ ਕਰਨ ਦੀ ਕੋਸ਼ਿਸ਼ ''ਚ ਇਕ ਵਿਅਕਤੀ ਗ੍ਰਿਫ਼ਤਾਰ

ਹੁਸ਼ਿਆਰਪੁਰ (ਰਾਕੇਸ਼)- ਥਾਣਾ ਸਦਰ ਪੁਲਸ ਨੇ ਬਾਈਕ ਚੋਰੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਸ ਨੂੰ ਲਿਖਵਾਈ ਸ਼ਿਕਾਇਤ ਵਿੱਚ ਮਨਦੀਪ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਵਾਸੀ ਬੁਲੰਬੜੀ ਥਾਣਾ ਸਦਰ ਨੇ ਦੱਸਿਆ ਕਿ ਉਹ 24 ਜੁਲਾਈ ਨੂੰ ਆਪਣੇ ਮੋਟਰਸਾਈਕਲ ’ਤੇ ਆਪਣੇ ਘਰ ਮੁਹੱਲਾ ਇਸਲਾਮਾਬਾਦ ਵਿੱਚ ਚਾਟ ਵਿਕਰੇਤਾ ਕੋਲ ਚਾਟ-ਭੱਲਾ ਖਾਣ ਲਈ ਗਿਆ ਸੀ। ਡੋਮੀਨੋਜ਼ ਦੇ ਸਾਹਮਣੇ ਰਾਤ ਸਾਢੇ 8 ਵਜੇ ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਵਾਪਸ ਆਇਆ ਤਾਂ ਇਕ ਵਿਅਕਤੀ ਮੋਟਰਸਾਈਕਲ ਚੋਰੀ ਕਰਨ ਦੀ ਨੀਅਤ ਨਾਲ ਤਾਲਾ ਖੋਲ੍ਹਣ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਉਸ ਨੇ ਮੋਟਰਸਾਈਕਲ ਨੂੰ ਵੇਖਿਆ ਤਾਂ ਉਸ ਦਾ ਤਾਲਾ ਖੁੱਲ੍ਹਾ ਸੀ। 

ਇਹ ਵੀ ਪੜ੍ਹੋ- ਵੱਡੀ ਖ਼ਬਰ: MP ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਨੂੰ ਮਿਲੀ ਜ਼ਮਾਨਤ

ਉਸ ਨੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਉਸ ਦਾ ਨਾਂ-ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂ ਸੁਖਵਿੰਦਰ ਕੁਮਾਰ ਪੁੱਤਰ ਰਮੇਸ਼ ਲਾਲ ਵਾਸੀ ਛਾਉਣੀ ਬੰਗਲਾ ਥਾਣਾ ਸਦਰ ਦੱਸਿਆ। ਜੇਕਰ ਉਹ ਮੌਕੇ 'ਤੇ ਨਾ ਵੇਖਿਆ ਹੁੰਦਾ ਤਾਂ ਉਹ ਮੋਟਰਸਾਈਕਲ ਚੋਰੀ ਕਰਕੇ ਲੈ ਗਿਆ ਸੀ, ਨੇ ਮੁਲਜ਼ਮ ਨੂੰ ਕਾਬੂ ਕਰਕੇ ਪੁਲਸ ਪਾਰਟੀ ਦੇ ਸਬ ਇੰਸਪੈਕਟਰ ਸੇਵਾ ਦਾਸ ਦੇ ਹਵਾਲੇ ਕਰ ਦਿੱਤਾ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ- ਟਰਾਂਸਫ਼ਾਰਮਰ 'ਤੇ ਚੜ੍ਹ ਕੇ ਬਿਜਲੀ ਠੀਕ ਕਰ ਰਹੇ ਲਾਈਨਮੈਨ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News