ਪੁਲਸ ਨੇ ਇਕ ਵਿਅਕਤੀ ਨੂੰ 10,500 ਐੱਮ. ਐੱਲ. ਨਾਜਾਇਜ਼ ਸ਼ਰਾਬ ਸਣੇ ਕੀਤਾ ਗ੍ਰਿਫ਼ਤਾਰ
Monday, Oct 21, 2024 - 03:26 PM (IST)

ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ 10,500 ਐੱਮ. ਐੱਲ. ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਹੈੱਡ ਕਾਂਸਟੇਬਲ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਪਿੰਡ ਕਟਵਾਰਾ ਖੁਰਦ ਵਿਖੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ੀ ਲਈ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਇੰਦਰਜੀਤ ਸਿੰਘ ਉਰਫ਼ ਫੌਜੀ ਵਾਸੀ ਬਲਾਚੌਰ ਲਿੰਕ ਰੋਡ ਪਿੰਡ ਅਟੱਲ ਮਜਾਰਾ ਅਤੇ ਪਿੰਡ ਪੈਲੀ ਦੇ ਵਿਚਕਾਰ, ਸ਼ਰਾਬ ਨਾਲ ਭਰਿਆ ਇਕ ਪਲਾਸਟਿਕ ਦਾ ਥੈਲਾ ਗਾਹਕਾਂ ਦੀ ਉਡੀਕ ਕਰ ਰਿਹਾ ਹੈ।
ਇਹ ਵੀ ਪੜ੍ਹੋ- ਹੁਸ਼ਿਆਰਪੁਰ 'ਚ ਹੋਏ ਪਿਓ-ਪੁੱਤ ਦੇ ਦੋਹਰੇ ਕਤਲ ਮਾਮਲੇ 'ਚ ਪੁਲਸ ਦਾ ਵੱਡਾ ਖ਼ੁਲਾਸਾ
ਹੈੱਡ ਕਾਂਸਟੇਬਲ ਨੇ ਦੱਸਿਆ ਕਿ ਉਕਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ 10,500 ਮਿਲੀਲੀਟਰ (14 ਬੋਤਲਾਂ) ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ। ਪੁਲਸ ਨੇ ਦੱਸਿਆ ਕਿ ਫੜੇ ਗਏ ਦੋਸ਼ੀ ਖ਼ਿਲਾਫ਼ ਥਾਣਾ ਪੋਜੇਵਾਲ ਵਿਖੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਦੋਮੋਰੀਆ ਪੁਲ ਨੇੜੇ ਆਈਸ ਫੈਕਟਰੀ ’ਚੋਂ ਗੈਸ ਲੀਕ ਮਾਮਲੇ ’ਚ ਪੁਲਸ ਦੀ ਵੱਡੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ