150 ਕਿਲੋ ਲਾਹਣ, ਨਾਜਾਇਜ਼ ਸ਼ਰਾਬ ਤੇ ਚਾਲੂ ਭੱਠੀ ਸਣੇ ਇਕ ਵਿਅਕਤੀ ਗ੍ਰਿਫ਼ਤਾਰ

06/15/2024 6:29:40 PM

ਕਪੂਰਥਲਾ (ਭੂਸ਼ਣ, ਮਹਾਜਨ)-ਥਾਣਾ ਸਦਰ ਦੀ ਪੁਲਸ ਨੇ ਵਿਸ਼ੇਸ਼ ਨਾਕਾਬੰਦੀ ਦੌਰਾਨ ਇਕ ਮੁਲਜ਼ਮ ਨੂੰ ਭਾਰੀ ਮਾਤਰਾ ’ਚ ਲਾਹਣ, ਨਾਜਾਇਜ਼ ਸ਼ਰਾਬ ਅਤੇ ਚਾਲੂ ਭੱਠੀ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਕਪੂਰਥਲਾ ਵਤਸਲਾ ਗੁਪਤਾ ਦੇ ਹੁਕਮਾਂ ’ਤੇ ਜ਼ਿਲ੍ਹਾ ਭਰ ’ਚ ਚਲਾਈ ਜਾ ਰਹੀ ਅਪਰਾਧ ਵਿਰੋਧੀ ਮੁਹਿੰਮ ਤਹਿਤ ਐੱਸ. ਪੀ. (ਡੀ.) ਸਰਬਜੀਤ ਰਾਏ ਅਤੇ ਡੀ. ਐੱਸ. ਪੀ. (ਡੀ.) ਹਰਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਥਾਣਾ ਸਦਰ ਕਪੂਰਥਲਾ ਦੇ ਇੰਸਪੈਕਟਰ ਮੁਕੇਸ਼ ਕੁਮਾਰ ਨੇ ਪੁਲਸ ਟੀਮ ਦੇ ਨਾਲ ਮੁਖਬਰ ਖ਼ਾਸ ਦੀ ਇਤਲਾਹ ’ਤੇ ਕਾਰਵਾਈ ਕਰਦੇ ਹੋਏ ਮੁਲਜਮ ਸੇਵਾ ਰਾਮ ਪੁੱਤਰ ਫਕੀਰ ਰਾਮ ਵਾਸੀ ਸਿੱਧਵਾਂ ਦੋਨਾਂ ਥਾਣਾ ਸਦਰ ਕਪੂਰਥਲਾ ਨੂੰ ਕਾਬੂ ਕਰਕੇ ਉਸ ਕੋਲੋਂ 150 ਕਿਲੋ ਲਾਹਣ, 5 ਬੋਤਲਾਂ ਨਾਜਾਇਜ਼ ਸ਼ਰਾਬ, ਇਕ ਸਿਲੰਡਰ, ਦੋ ਲੋਹੇ ਦੀਆਂ ਪਾਈਪਾਂ, ਇਕ ਪਲਾਸਟਿਕ ਦੀ ਪਾਈਪ, ਗੈਸ ਚੁੱਲ੍ਹਾ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਜਲੰਧਰ ਰੇਂਜ ’ਚ 500 ਤੋਂ ਵੱਧ ਪੁਲਸ ਮੁਲਾਜ਼ਮਾਂ ਦਾ ਫੇਰਬਦਲ, ਨਸ਼ਾ ਤਸਕਰਾਂ ਵਿਰੁੱਧ ਦਿੱਤੇ ਗਏ ਸਖ਼ਤ ਨਿਰਦੇਸ਼
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News