2 ਕਿਲੋ ਚੂਰਾ ਪੋਸਤ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

10/30/2023 4:51:12 PM

ਦਸੂਹਾ (ਝਾਵਰ)- ਦਸੂਹਾ ਪੁਲਸ ਨੇ 2 ਕਿਲੋ ਚੂਰਾ ਪੋਸਤ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ ਕੀਤਾ ਹੈ। ਥਾਣਾ ਦਸੂਹਾ ਦੇ ਏ. ਐੱਸ. ਆਈ. ਅਨਿਲ ਕੁਮਾਰ ਪੁਲਸ ਪਾਰਟੀ ਸਮੇਤ ਜਾ ਰਿਹਾ ਸੀ ਤਾਂ ਉਨ੍ਹਾਂ ਨੇ ਇਕ ਵਿਅਕਤੀ ਨੂੰ ਵੇਖਿਆ ਅਤੇ ਉਸ ਦੀ ਤਲਾਸ਼ੀ ਲੈਣ ‘ਤੇ ਉਸ ਕੋਲੋਂ 2 ਕਿਲੋ ਚੂਰਾ ਪੋਸਤ ਬਰਾਮਦ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ ਅਨਿਲ ਕੁਮਾਰ, ਏ. ਐੱਸ. ਆਈ. ਜਸਵੀਰ ਸਿੰਘ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਹਰਵਿੰਦਰ ਸਿੰਘ ਪੁੱਤਰ ਸਾਧੂ ਵਾਸੀ ਬਹਿਬੋਵਾਲ ਛੰਨੀਆਂ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri