ਪੁਲਸ ਨੇ ਇਕ ਵਿਅਕਤੀ ਨੂੰ ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਕੀਤਾ ਗ੍ਰਿਫ਼ਤਾਰ

Friday, Aug 30, 2024 - 06:33 PM (IST)

ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਬਹਿਰਾਮ ਦੀ ਪੁਲਸ ਨੇ ਇਕ ਵਿਅਕਤੀ ਨੂੰ ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਦੁਨੀ ਚੰਦ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਪਿੰਡ ਬਹਿਰਾਮ ਤੋਂ ਪਿੰਡ ਕਟਾਰੀਆਂ ਵੱਲ ਜਾ ਰਹੀ ਸੀ ਤਾਂ ਇਕ ਧਾਰਮਿਕ ਸਥਾਨ ਦੇ ਕੋਲ ਸਾਹਮਣੇ ਤੋਂ ਪੈਦਲ ਆ ਰਹੇ ਇਕ ਵਿਅਕਤੀ ਨੂੰ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ੀ ਲਈ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਕੇ ਆਪਣੀ ਜੇਬ ’ਚੋਂ ਇਕ ਮੋਮੀ ਪਾਰਦਰਸ਼ੀ ਲਿਫ਼ਾਫ਼ਾ ਕੱਢ ਕੇ ਸੜਕ ’ਤੇ ਸੁੱਟ ਦਿੱਤਾ ਅਤੇ ਉਥੋਂ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਸ ਨੂੰ ਕਾਬੂ ਕੀਤਾ ਗਿਆ ਅਤੇ ਜਦੋਂ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ’ਚੋਂ 20 ਨਸ਼ੇ ਵਾਲੀਆਂ ਗੋਲ਼ੀਆਂ ਬਰਾਮਦ ਹੋਈਆਂ। ਏ. ਐੱਸ. ਆਈ. ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਦੀ ਪਛਾਣ ਹਰਮਨਪ੍ਰੀਤ ਵਾਸੀ ਪਿੰਡ ਫਰਾਲਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ-  ਤਨਖ਼ਾਹੀਆ ਕਰਾਰ ਦੇਣ ਮਗਰੋਂ ਬਾਗੀ ਧੜੇ ਨੇ ਸੁਖਬੀਰ ਬਾਦਲ ਤੋਂ ਫਿਰ ਮੰਗਿਆ ਅਸਤੀਫ਼ਾ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News