ਗਾਂਜੇ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

Wednesday, Oct 01, 2025 - 06:52 PM (IST)

ਗਾਂਜੇ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਨਵਾਂਸ਼ਹਿਰ (ਤ੍ਰਿਪਾਠੀ)-ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ 261 ਗ੍ਰਾਮ ਗਾਂਜੇ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਏ. ਐੱਸ. ਆਈ. ਰਛਪਾਲ ਰਾਮ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਦੌਰਾਨੇ ਗਸ਼ਤ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਭਾਲ ਵਿਚ ਟੀਮ ਨਵਾਂਸ਼ਹਿਰ ਤੋਂ ਪਿੰਡ ਕਰੀਹਾ ਵੱਲ ਜਾ ਰਹੀ ਸੀ। ਜਿਵੇਂ ਹੀ ਉਹ ਰੇਲਵੇ ਕਰਾਸਿੰਗ ਕਰੀਹਾ ਦੇ ਨੇੜੇ ਪਹੁੰਚੇ, ਉਨ੍ਹਾਂ ਨੇ ਇਕ ਵਿਅਕਤੀ ਨੂੰ ਉਲਟ ਪਾਸਿਓਂ ਪੈਦਲ ਆਉਂਦੇ ਵੇਖਿਆ।

ਇਹ ਵੀ ਪੜ੍ਹੋ: MLA ਮਨਜਿੰਦਰ ਸਿੰਘ ਲਾਲਪੁਰਾ ਨੂੰ ਹਾਈਕੋਰਟ ਤੋਂ ਵੱਡਾ ਝਟਕਾ

ਜਿਹੜਾ ਪੁਲਸ ਟੀਮ ਨੂੰ ਵੇਖ ਕੇ ਘਬਰਾ ਗਿਆ ਅਤੇ ਉਸ ਨੇ ਆਪਣੀ ਜੇਬ ਵਿਚੋਂ ਇਕ ਪਲਾਸਟਿਕ ਲਿਫ਼ਾਫ਼ਾ ਕੱਢ ਕੇ ਝਾੜੀਆਂ ਵਿਚ ਸੁੱਟ ਕੇ ਉਥੋਂ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਮੁਲਾਜ਼ਮਾਂ ਨੇ ਉਸ ਨੂੰ ਫੜ ਲਿਆ ਅਤੇ ਲਿਫ਼ਾਫ਼ੇ ਦੀ ਜਾਂਚ ਕਰਨ ’ਤੇ 261 ਗ੍ਰਾਮ ਗਾਂਜਾ ਬਰਾਮਦ ਹੋਇਆ। ਥਾਣਾ ਮੁਖੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਗਿਆਨੀ ਦਾਸ ਪੁੱਤਰ ਗੰਗਾ ਦਾਸ ਨਿਵਾਸੀ ਪਿੰਡ ਦੇਵਰਾਮ, ਜ਼ਿਲ੍ਹਾ ਦਰਭੰਗਾ (ਬਿਹਾਰ) ਵਜੋਂ ਹੋਈ ਹੈ, ਜੋਕਿ ਮੌਜੂਦਾ ਸਮੇਂ ਨਵਾਂਸ਼ਹਿਰ ਦਾ ਰਹਿਣ ਵਾਲਾ ਹੈ। ਥਾਣਾ ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਬਦਲੇਗਾ ਮੌਸਮ!  5 ਤਾਰੀਖ਼ ਤੱਕ ਹੋਈ ਵੱਡੀ ਭਵਿੱਖਬਾਣੀ, ਜਾਣੋ ਕਦੋ ਪਵੇਗਾ ਮੀਂਹ

 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News