ਹੈਰੋਇਨ ਤੇ ਬੁਲੇਟ ਮੋਟਰਸਾਈਕਲ ਸਣੇ ਇਕ ਵਿਅਕਤੀ ਗ੍ਰਿਫ਼ਤਾਰ
Thursday, Apr 10, 2025 - 06:15 PM (IST)

ਮੁਕੇਰੀਆਂ (ਨਾਗਲਾ)- ਮੁਕੇਰੀਆਂ ਵਿਖੇ ਹੈਰੋਇਨ ਅਤੇ ਬੁਲੇਟ ਮੋਟਰਸਾਈਕਲ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਕੁਲਵਿੰਦਰ ਸਿੰਘ ਵਿਰਕ ਡੀ. ਐੱਸ. ਪੀ. ਮੁਕੇਰੀਆਂ ਦੀਆਂ ਹਦਾਇਤਾਂ ਮੁਤਾਬਕ ਥਾਣਾ ਮੁਖੀ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਏ. ਐੱਸ. ਆਈ. ਪਵਨ ਕੁਮਾਰ ਨੇ ਸਾਥੀ ਕਰਮਚਾਰੀਆਂ ਸਹਾਇਤਾ ਨਾਲ ਮਹਿਲਦੀਪ ਸਿੰਘ ਉਰਫ਼ ਰਿੰਪਲ ਪੁੱਤਰ ਅਮਰਜੀਤ ਸਿੰਘ ਵਾਸੀ ਨਿਊ ਕਾਲੋਨੀ ਮੁਕੇਰੀਆਂ ਨੂੰ ਬੁਲੇਟ ਮੋਟਰਸਾਈਕਲ ਨੰਬਰ ਪੀ. ਜੇ. ਕਿਊ.-1429 ਸਮੇਤ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 45 ਗ੍ਰਾਮ ਹੈਰੋਇਨ ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਅਧਿਕਾਰੀ 'ਤੇ ਡਿੱਗੀ ਗਾਜ, ਹੋ ਗਈ ਵੱਡੀ ਕਾਰਵਾਈ, ਮਾਮਲਾ ਕਰੇਗਾ ਹੈਰਾਨ
ਥਾਣਾ ਮੁਖੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਿਸ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕਰਕੇ ਉਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਲਿੰਕ ਬਾਰੇ ਪਤਾ ਲਗਾਇਆ ਜਾ ਸਕੇ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਲੋਕਾਂ ਲਈ ਖ਼ਤਰੇ ਦੀ ਘੰਟੀ! ਐਡਵਾਈਜ਼ਰੀ ਹੋ ਗਈ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e