ਕਮਿਸ਼ਨਰੇਟ ਪੁਲਸ ਨੇ ਨਾਜਾਇਜ਼ ਹਥਿਆਰਾਂ ਸਣੇ ਇਕ ਵਿਅਕਤੀ ਕੀਤਾ ਗ੍ਰਿਫ਼ਤਾਰ

Friday, Oct 11, 2024 - 05:41 PM (IST)

ਕਮਿਸ਼ਨਰੇਟ ਪੁਲਸ ਨੇ ਨਾਜਾਇਜ਼ ਹਥਿਆਰਾਂ ਸਣੇ ਇਕ ਵਿਅਕਤੀ ਕੀਤਾ ਗ੍ਰਿਫ਼ਤਾਰ

ਜਲੰਧਰ (ਵਰੁਣ)- ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ।  ਵੇਰਵਿਆਂ ਦਾ ਖ਼ੁਲਾਸਾ ਕਰਦੇ ਹੋਏ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਡੀ. ਆਈ. ਪੀ. ਐੱਸ ਪਬਲਿਕ ਸਕੂਲ ਮਕਸੂਦਾਂ ਜਲੰਧਰ ਦੇ ਸੁਰਾਨੱਸੀ ਨੇੜੇ ਚੈਕਿੰਗ ਦੌਰਾਨ ਕਮਿਸ਼ਨਰੇਟ ਪੁਲਸ ਨੇ ਰੇਲਵੇ ਕਰਾਸਿੰਗ ਦੀ ਦਿਸ਼ਾ ਤੋਂ ਇਕ ਵਿਅਕਤੀ ਨੂੰ ਆਉਂਦੇ ਵੇਖਿਆ।

ਇਹ ਵੀ ਪੜ੍ਹੋ- 9 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਭਿਆਨਕ ਹਾਦਸੇ 'ਚ ਮੌਤ, ਕੈਨੇਡਾ ਜਾਣ ਦੀ ਸੀ ਤਿਆਰੀ

PunjabKesari

ਉਸ ਨੇ ਦੱਸਿਆ ਕਿ ਪੁਲਸ ਨੂੰ ਵੇਖ ਕੇ ਉਕਤ ਵਿਅਕਤੀ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪੁਲਸ ਨੇ ਉਸ ਦਾ ਪਿੱਛਾ ਕੀਤਾ ਅਤੇ ਉਸ ਨੂੰ ਕਾਬੂ ਕਰਕੇ ਬਾਰੀਕੀ ਨਾਲ ਜਾਂਚ ਕੀਤੀ। ਸਵਪਨ ਸ਼ਰਮਾ ਨੇ ਦੱਸਿਆ ਕਿ ਨੌਜਵਾਨ ਦੀ ਪਛਾਣ ਦੀਪਕ ਪੁੱਤਰ ਫੂਲ ਚੰਦ ਵਾਸੀ ਮਕਾਨ ਨੰਬਰ 213, ਬਚਿੰਤ ਨਗਰ ਨੇੜੇ ਆਨੰਦ ਮਾਡਲ ਸਕੂਲ, ਜਲੰਧਰ ਵਜੋਂ ਹੋਈ ਹੈ।  ਪੁਲਸ ਕਮਿਸ਼ਨਰ ਨੇ ਦੱਸਿਆ ਕਿ ਚੈਕਿੰਗ ਦੌਰਾਨ ਉਸ ਕੋਲੋਂ ਇਕ ਦੇਸੀ ਕੱਟਾ ਅਤੇ ਇਕ ਜ਼ਿੰਦਾ ਕਾਰਤੂਸ ਬਰਾਮਦ ਹੋਇਆ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਗ੍ਰਿਫ਼ਤਾਰ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਫਗਵਾੜਾ ਥਾਣੇ ਦਾ SHO ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ 

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News