ਕਪੂਰਥਲਾ ਵਿਖੇ ਪਿਸਤੌਲ ਤੇ 3 ਜ਼ਿੰਦਾ ਕਾਰਤੂਸਾਂ ਸਮੇਤ ਇਕ ਕਾਬੂ

Friday, Mar 29, 2024 - 01:07 PM (IST)

ਕਪੂਰਥਲਾ ਵਿਖੇ ਪਿਸਤੌਲ ਤੇ 3 ਜ਼ਿੰਦਾ ਕਾਰਤੂਸਾਂ ਸਮੇਤ ਇਕ ਕਾਬੂ

ਕਪੂਰਥਲਾ (ਭੂਸ਼ਣ, ਮਹਾਜਨ, ਮਲਹੋਤਰਾ)-ਸੀ. ਆਈ. ਏ. ਸਟਾਫ਼ ਪੁਲਸ ਨੇ ਵਿਸ਼ੇਸ਼ ਨਾਕਾਬੰਦੀ ਦੌਰਾਨ ਇਕ ਮੁਲਜ਼ਮ ਨੂੰ ਇਕ ਪਿਸਤੌਲ ਅਤੇ 3 ਜ਼ਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ। ਕਾਬੂ ਕੀਤੇ ਮੁਲਜ਼ਮ ਖਿਲ਼ਾਫ ਥਾਣਾ ਸਿਟੀ ਵਿਚ ਕੇਸ ਦਰਜ ਕਰ ਲਿਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਕਪੂਰਥਲਾ ਵਤਸਲਾ ਗੁਪਤਾ ਦੇ ਹੁਕਮਾਂ ’ਤੇ ਜ਼ਿਲ੍ਹੇ ਭਰ ’ਚ ਚਲਾਈ ਜਾ ਰਹੀ ਅਪਰਾਧ ਵਿਰੋਧੀ ਮੁਹਿੰਮ ਤਹਿਤ ਐੱਸ. ਪੀ. (ਡੀ.) ਸਰਬਜੀਤ ਰਾਏ, ਡੀ. ਐੱਸ. ਪੀ. (ਡੀ.) ਗੁਰਮੀਤ ਸਿੰਘ ਦੀ ਨਿਗਰਾਨੀ ਹੇਠ ਸੀ. ਆਈ. ਏ. ਸਟਾਫ਼ ਕਪੂਰਥਲਾ ਦੇ ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਆਪਣੀ ਪੁਲਸ ਟੀਮ ਨਾਲ ਮਾਰਕਫੈੱਡ ਚੌਕ ਵਿਖੇ ਨਾਕਾਬੰਦੀ ਦੌਰਾਨ ਮੌਜੂਦ ਸਨ।

ਇਹ ਵੀ ਪੜ੍ਹੋ: ਹੋਲੇ-ਮਹੱਲੇ ਦੌਰਾਨ ਹੁੱਲੜਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਗਿਆਨੀ ਸੁਲਤਾਨ ਸਿੰਘ ਨੇ ਲਿਆ ਸਖ਼ਤ ਨੋਟਿਸ

ਇਸੇ ਦੌਰਾਨ ਇਕ ਸਵਿੱਫਟ ਗੱਡੀ ’ਚ ਸਵਾਰ ਇਕ ਨੌਜਵਾਨ ਨੂੰ ਆਉਂਦਾ ਵੇਖਿਆ, ਜੋਕਿ ਅਚਾਨਕ ਪੁਲਸ ਪਾਰਟੀ ਨੂੰ ਵੇਖ ਕੇ ਰੁਕ ਗਿਆ, ਜਿਸ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਨਾਮ ਜਸਵੰਤ ਸਿੰਘ ਉਰਫ ਜੱਸਾ ਪੁੱਤਰ ਪੂਰਨ ਸਿੰਘ ਵਾਸੀ ਲੱਖਣ ਖੁਰਦ ਦੱਸਿਆ। ਨੌਜਵਾਨ ਦੀ ਤਲਾਸ਼ੀ ਦੌਰਾਨ ਇਕ 7.65 ਐੱਮ. ਐੱਮ. ਦੀ ਪਿਸਤੌਲ ਅਤੇ 3 ਜ਼ਿੰਦਾ ਕਾਰਤੂਸ ਬਰਾਮਦ ਹੋਏ। ਇਸ ਦੇ ਆਧਾਰ ’ਤੇ ਥਾਣਾ ਸਿਟੀ ’ਚ ਵੱਖ-ਵੱਖ ਧਾਰਾਵਾਂ ਤਹਿਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ। ਮੁਲਜ਼ਮ ਜਸਵੰਤ ਸਿੰਘ ਉਰਫ਼ ਜੱਸਾ ਨੂੰ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ। ਮੁਲਜ਼ਮ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸ ਖ਼ਿਲਾਫ਼ ਪਹਿਲਾਂ ਵੀ ਥਾਣਾ ਸਦਰ ਅਤੇ ਥਾਣਾ ਡਿਵੀਜ਼ਨ ਨੰਬਰ 7 ਜਲੰਧਰ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਹਨ।
ਇਹ ਵੀ ਪੜ੍ਹੋ: ਪਹਿਲਾਂ ਪ੍ਰੇਮ ਜਾਲ 'ਚ ਫਸਾਇਆ, ਫਿਰ ਵਾਅਦਿਆਂ ਤੋਂ ਮੁਕਰ ਗਿਆ ਨੌਜਵਾਨ, ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News