ਨੌਜਵਾਨ ਦਾ ਹੱਥ ਵੱਢਣ ਦੇ ਮਾਮਲੇ ''ਚ ਇਕ ਲੁਟੇਰਾ ਗ੍ਰਿਫ਼ਤਾਰ, ਬਾਕੀਆਂ ਦੀ ਭਾਲ ਜਾਰੀ

Monday, Sep 23, 2024 - 01:33 PM (IST)

ਨੌਜਵਾਨ ਦਾ ਹੱਥ ਵੱਢਣ ਦੇ ਮਾਮਲੇ ''ਚ ਇਕ ਲੁਟੇਰਾ ਗ੍ਰਿਫ਼ਤਾਰ, ਬਾਕੀਆਂ ਦੀ ਭਾਲ ਜਾਰੀ

ਜਲੰਧਰ (ਵਰੁਣ)-ਪਿਛਲੇ ਮਹੀਨੇ ਦੇਰ ਰਾਤ ਮਕਸੂਦਾਂ ਚੌਂਕ ਨੇੜੇ ਨੈੱਟਪਲੱਸ ਕੰਪਨੀ ਦੇ ਮੁਲਾਜ਼ਮ ਸੰਨੀ ਦਾ ਹੱਥ ਵੱਢਣ ਵਾਲੇ ਲੁਟੇਰੇ ਨੂੰ ਆਖਿਰਕਾਰ ਲੰਮੀ ਜਾਂਚ ਤੋਂ ਬਾਅਦ ਥਾਣਾ ਨੰ. 1 ਦੀ ਪੁਲਸ ਨੇ ਵੈਸਟ ਹਲਕੇ ਵਿਚੋਂ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਕਾਫ਼ੀ ਸਮੇਂ ਤੋਂ ਲੁਟੇਰਿਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਰੇਡ ਕਰ ਰਹੀ ਸੀ ਅਤੇ ਉਸ ਤੋਂ ਬਾਅਦ ਪੁਲਸ ਨੇ ਇਨਪੁੱਟ ਜੁਟਾ ਕੇ ਜਦੋਂ ਵੈਸਟ ਹਲਕੇ ਵਿਚ ਛਾਪੇਮਾਰੀ ਕੀਤੀ ਤਾਂ ਲੁਟੇਰਿਆਂ ਫੜਿਆ ਗਿਆ।

ਸੂਤਰਾਂ ਦੀ ਮੰਨੀਏ ਤਾਂ ਦੋਸ਼ੀ ਪੁਲਸ ਦੀ ਗ੍ਰਿਫ਼ਤ ਤੋਂ ਬਚਣ ਲਈ ਭੱਜਣ ਦੇ ਚੱਕਰ ਵਿਚ ਡਿੱਗ ਕੇ ਜ਼ਖ਼ਮੀ ਵੀ ਹੋ ਗਿਆ ਸੀ। ਫਿਲਹਾਲ ਪੁਲਸ ਇਸ ਮਾਮਲੇ ਨੂੰ ਲੈ ਕੇ ਪੁਸ਼ਟੀ ਨਹੀਂ ਕਰ ਰਹੀ। ਦੱਸਿਆ ਜਾ ਰਿਹਾ ਹੈ ਕਿ ਪੁਲਸ ਇਸ ਮਾਮਲੇ ’ਚ ਸ਼ਾਮਲ ਦੋ ਹੋਰ ਲੁਟੇਰਿਆਂ ਦੀ ਵੀ ਭਾਲ ਕਰ ਰਹੀ ਹੈ। ਇਕ ਲੁਟੇਰੇ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਸ ਨੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਹੈ ਪਰ ਦੋ ਲੁਟੇਰੇ ਅਜੇ ਫਰਾਰ ਹਨ। ਪੁਲਸ ਜਲਦ ਇਸ ਮਾਮਲੇ ਨੂੰ ਲੈ ਕੇ ਪ੍ਰੈੱਸ ਕਾਨਫ਼ਰੰਸ ਕਰ ਸਕਦੀ ਹੈ।

ਇਹ ਵੀ ਪੜ੍ਹੋ- ਵੱਡਾ ਹਾਦਸਾ: ਸਤਲੁਜ ਦਰਿਆ ਦੇ ਪੁੱਲ 'ਤੇ ਪਲਟਿਆ ਸਕੂਲੀ ਬੱਚਿਆਂ ਨਾਲ ਭਰਿਆ ਆਟੋ, ਮਚਿਆ ਚੀਕ-ਚਿਹਾੜਾ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News