ਦਸੂਹਾ-ਹੁਸ਼ਿਆਰਪੁਰ ਰੋਡ 'ਤੇ ਸਕੂਲ ਵੈਨ ਹੋਈ ਹਾਦਸੇ ਦਾ ਸ਼ਿਕਾਰ, ਕਈ ਬੱਚੇ ਜ਼ਖ਼ਮੀ
Saturday, Dec 17, 2022 - 12:47 PM (IST)

ਦਸੂਹਾ/ਹਰਿਆਣਾ (ਸ਼ਾਦੀ ਲਾਲ ਅਨੰਦ , ਜਤਿੰਦਰ ਰੱਤੀ)- ਦਸੂਹਾ-ਹੁਸ਼ਿਆਰਪੁਰ ਰੋਡ 'ਤੇ ਸਕੂਲ ਵੈਨ ਦੇ ਹਾਦਸੇ ਦਾ ਸ਼ਿਕਾਰ ਹੋਣ ਦੀ ਖ਼ਬਰ ਮਿਲੀ ਹੈ। ਇਹ ਹਾਦਸਾ ਦਸੂਹਾ-ਹੁਸ਼ਿਆਰਪੁਰ ਰੋਡ 'ਤੇ ਭੀਖੋਵਾਲ ਨਜ਼ਦੀਕ ਵਾਪਰਿਆ, ਜਿੱਥੇ ਹਰਿਆਣਾ ਕਸਬੇ ਦੇ ਨਿੱਜੀ ਸਕੂਲ ਦੀ ਵੈਨ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਦੌਰਾਨ ਵੈਨ ਵਿਚ ਸਵਾਰ ਬੱਚਿਆਂ ਦੇ ਸੱਟਾਂ ਲੱਗੀਆਂ ਹਨ। ਹਾਦਸਾ ਸਵੇਰੇ 8.40 ਵਜੇ ਉਸ ਵੇਲੇ ਵਾਪਰਿਆ ਜਦੋਂ ਭੀਖੋਵਾਲ ਨਜ਼ਦੀਕ ਆਦੋਵਾਲ ਮੋੜ ਨੇੜੇ ਲੱਕੜ ਲੈ ਕੇ ਜਾ ਰਹੀ ਬਲੈਰੋ ਗੱਡੀ ਨਾਲ ਵੈਨ ਦੀ ਟੱਕਰ ਹੋ ਗਈ। ਜਿਸ ਕਾਰਨ ਵੈਨ ਵਿਚ ਸਵਾਰ ਬੱਚੇ ਜ਼ਖ਼ਮੀ ਹੋਏ ਹਨ।
ਇਹ ਵੀ ਪੜ੍ਹੋ : ਐੱਨ. ਆਰ. ਆਈਜ਼ ਦੇ ਮਸਲੇ ਨਿਪਟਾਉਣ ਲਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਵੱਡਾ ਬਿਆਨ
ਦੱਸਿਆ ਜਾ ਰਿਹਾ ਹੈ ਕਿ ਵੈਨ ਵਿਚ ਲਗਭਗ 12 ਬੱਚੇ ਸਵਾਰ ਸਨ, ਜਿਨ੍ਹਾਂ ਵਿੱਚੋ ਸੁਨਾਕਸ਼ੀ, ਅਮਨਪ੍ਰੀਤ ਕੌਰ, ਰਾਜਵਿੰਦਰ ਅਤੇ ਲਵਿੰਨ ਕੌਸ਼ਲ ਦੇ ਸੱਟਾਂ ਲੱਗੀਆਂ ਹਨ। ਪੁਲਸ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਤਾ ਲਾਇਆ ਜਾ ਰਿਹਾ ਹੈ ਕਿ ਹਾਦਸਾ ਕਿਹੜੇ ਹਾਲਾਤ ਵਿਚ ਹੋਇਆ ਹੈ।
ਇਹ ਵੀ ਪੜ੍ਹੋ : ਅਕਾਲੀ ਦਲ ਦੇ ਉੱਘੇ ਆਗੂ ਤੇ ਸਾਬਕਾ ਕੌਂਸਲਰ ਮਨਜੀਤ ਸਿੰਘ ਟੀਟੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ