ਨਵਾਂਸ਼ਹਿਰ ਵਿਖੇ ਸੜਕ ਹਾਦਸੇ ’ਚ ਇਕ ਸਕੂਟੀ ਸਵਾਰ ਦੀ ਮੌਤ
Thursday, Jul 06, 2023 - 04:40 PM (IST)

ਨਵਾਂਸ਼ਹਿਰ (ਤ੍ਰਿਪਾਠੀ)- ਸੜਕ ਹਾਦਸੇ ’ਚ ਇਕ ਸਕੂਟੀ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਹੈ। ਪੁਲਸ ਨੇ ਮ੍ਰਿਤਕ ਦੇ ਚਾਚਾ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਬੱਸ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਗੁਰਪਾਲ ਸਿੰਘ ਪੁੱਤਰ ਪ੍ਰੀਤਮ ਚੰਦ ਵਾਸੀ ਪਿੰਡ ਚਣਕੋਈ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ’ਤੇ ਕਰਿਆਨੇ ਦਾ ਸਮਾਨ ਖਰੀਦਣ ਲਈ ਨਵਾਂਸ਼ਹਿਰ ਆਇਆ ਸੀ। ਸਾਮਾਨ ਲੈ ਕੇ ਜਦੋਂ ਉਹ ਅਤੇ ਉਸ ਦਾ ਭਤੀਜਾ ਵੱਖ-ਵੱਖ ਸਾਧਨਾਂ ’ਤੇ ਵਾਪਸ ਜਾ ਰਹੇ ਸਨ ਕਿ ਚੰਡੀਗੜ੍ਹ ਰੋਡ ’ਤੇ ਆਈ. ਵੀ. ਵਾਈ. ਹਸਪਤਾਲ ਦੇ ਨੇੜੇਸਾਹਮਣੇ ਤੋਂ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਦੇ ਚਾਲਕ ਨੇ ਬੱਸ ਨੂੰ ਲਾਪਰਵਾਹੀ ਅਤੇ ਤੇਜ਼ ਰਫ਼ਤਾਰ ਵਿਚ ਚਲਾਉਂਦੇ ਹੋਏ ਉਸ ਦੇ ਭਤੀਜੇ ਹਰਭਜਨ ਲਾਲ ਪੁੱਤਰ ਦੇਸਰਾਜ ਵਾਲੀ ਚਣਕੋਈ ਦੀ ਸਕੂਟੀ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੇ ਭਤੀਜੇ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਪੰਜਾਬ ਰੋਡਵੇਜ਼ ਦੀ ਸਰਕਾਰੀ ਬੱਸ ਦੇ ਚਾਲਕ ਖ਼ਿਲਾਫ਼ ਧਾਰਾ 279,304-ਏ,427 ਦੇ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪਟਿਆਲਾ ਤੋਂ ਵੱਡੀ ਖ਼ਬਰ: ਕਰੰਟ ਲੱਗਣ ਨਾਲ 2 ਮਹੀਨੇ ਦੀ ਗਰਭਵਤੀ ਤੇ 10 ਮਹੀਨਿਆਂ ਦੀ ਬੱਚੀ ਦੀ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711