ਪੰਜਾਬ ਪੁਲਸ ਦੀ ਸਖ਼ਤੀ: ਜਲੰਧਰ ਸ਼ਹਿਰ ’ਚ ਨਸ਼ੇ ਦੇ ਹਾਟਸਪਾਟ ਇਲਾਕਿਆਂ ’ਚ ਚੱਲਿਆ ਸਰਚ ਆਪ੍ਰੇਸ਼ਨ

06/01/2023 1:03:59 PM

ਜਲੰਧਰ (ਸੁਧੀਰ)–ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ. ਜੀ. ਪੀ. ਗੌਰਵ ਯਾਦਵ ਦੇ ਹੁਕਮਾਂ ’ਤੇ ਸੂਬੇ ਭਰ ਵਿਚ ਚੱਲ ਰਹੇ ਆਪ੍ਰੇਸ਼ਨ ਕਲੀਨ ਦੇ ਮੱਦੇਨਜ਼ਰ ਬੁੱਧਵਾਰ ਸ਼ਹਿਰ ਵਿਚ ਵੀ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੀ ਅਗਵਾਈ ਵਿਚ ਕਮਿਸ਼ਨਰੇਟ ਪੁਲਸ ਦੇ ਅਧਿਕਾਰੀਆਂ ਨੇ ਭਾਰੀ ਪੁਲਸ ਫੋਰਸ ਸਮੇਤ ਡਰੱਗ ਦਾ ਹਾਟਸਪਾਟ ਮੰਨੇ ਜਾਂਦੇ ਇਲਾਕੇ ਕਾਜ਼ੀ ਮੰਡੀ, ਸੰਤੋਸ਼ੀ ਨਗਰ, ਭੀਮ ਨਗਰ ਅਤੇ ਉਸ ਦੇ ਆਸ-ਪਾਸ ਦੇ ਇਲਾਕਿਆਂ ਦੀ ਘੇਰਾਬੰਦੀ ਕਰਕੇ ਕਈ ਨਸ਼ਾ ਸਮੱਗਲਰਾਂ ਅਤੇ ਸ਼ੱਕੀ ਲੋਕਾਂ ਦੇ ਘਰਾਂ ਵਿਚ ਛਾਪੇਮਾਰੀ ਕੀਤੀ।

ਭਾਰੀ ਪੁਲਸ ਫੋਰਸ ਵੇਖ ਕੇ ਕਾਜ਼ੀ ਮੰਡੀ ਅਤੇ ਉਸ ਦੇ ਆਸ-ਪਾਸ ਦੇ ਕਈ ਇਲਾਕਿਆਂ ਵਿਚ ਹੜਕੰਪ ਮਚ ਗਿਆ। ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੀ ਅਗਵਾਈ ਵਿਚ ਪੁਲਸ ਮੁਲਾਜ਼ਮਾਂ ਨੇ ਕਾਜ਼ੀ ਮੰਡੀ ਅਤੇ ਉਸ ਦੇ ਆਸ-ਪਾਸ ਦੇ ਇਲਾਕਿਆਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਤਾਂ ਜੋ ਪੁਲਸ ਦੀ ਕਾਰਵਾਈ ਦੌਰਾਨ ਕਿਤੇ ਕੋਈ ਨਸ਼ਾ ਸਮੱਗਲਰ ਜਾਂ ਸ਼ੱਕੀ ਵਿਅਕਤੀ ਭੱਜ ਨਾ ਸਕੇ। ਇਸ ਦੇ ਨਾਲ ਹੀ ਸ਼ਹਿਰ ਦੇ ਕਈ ਥਾਣਾ ਮੁਖੀਆਂ ਨੇ ਆਪਣੇ-ਆਪਣੇ ਇਲਾਕਿਆਂ ਵਿਚ ਵੀ ਨਸ਼ਾ ਸਮੱਗਲਰਾਂ ’ਤੇ ਸਖ਼ਤ ਕਾਰਵਾਈ ਕਰਨ ਲਈ ਸਰਚ ਮੁਹਿੰਮ ਚਲਾਈ।
ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਸ਼ਹਿਰ ਨੂੰ ਨਸ਼ਾ ਅਤੇ ਅਪਰਾਧ ਮੁਕਤ ਬਣਾਉਣਾ ਹੀ ਉਨ੍ਹਾਂ ਦਾ ਮੁੱਖ ਟੀਚਾ ਹੈ। ਉਨ੍ਹਾਂ ਦੱਸਿਆ ਕਿ ਪੁਲਸ ਕਮਿਸ਼ਨਰ ਦਾ ਚਾਰਜ ਸੰਭਾਲਣ ਦੇ ਨਾਲ ਹੀ ਉਨ੍ਹਾਂ ਨੇ ਕਮਿਸ਼ਨਰੇਟ ਪੁਲਸ ਦੇ ਸਾਰੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰ ਕੇ ਸ਼ਹਿਰ ਬਾਰੇ ਜਾਣਕਾਰੀ ਹਾਸਲ ਕਰਨ ਦੇ ਨਾਲ-ਨਾਲ ਸ਼ਹਿਰ ਵਿਚ ਨਸ਼ਿਆਂ ਦਾ ਨਾਜਾਇਜ਼ ਕਾਰੋਬਾਰ ਕਰਨ ਵਾਲੇ ਨਸ਼ਾ ਸਮੱਗਲਰਾਂ ’ਤੇ ਦਰਜ ਮਾਮਲਿਆਂ ਸਬੰਧੀ ਜਾਣਕਾਰੀ ਹਾਸਲ ਕੀਤੀ।

ਇਹ ਵੀ ਪੜ੍ਹੋ- ਪੰਜਾਬ ਪੁਲਸ ਵੱਲੋਂ ‘ਆਪਰੇਸ਼ਨ ਕਲੀਨ’ ਅਧੀਨ ਨਸ਼ਾ ਸਮੱਗਲਰਾਂ ਵਿਰੁੱਧ ਵੱਡੀ ਕਾਰਵਾਈ

PunjabKesari

ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕਾਜ਼ੀ ਮੰਡੀ ਅਤੇ ਉਸ ਦੇ ਆਸ-ਪਾਸ ਦੇ ਕਈ ਇਲਾਕਿਆਂ ਵਿਚ ਨਸ਼ੇ ਦਾ ਨਾਜਾਇਜ਼ ਕਾਰੋਬਾਰ ਹੁੰਦਾ ਹੈ। ਕਮਿਸ਼ਨਰੇਟ ਪੁਲਸ ਦੇ ਸਾਰੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰ ਕੇ ਨਸ਼ਾ ਸਮੱਗਲਰਾਂ ਦੇ ਘਰਾਂ ਵਿਚ ਛਾਪੇਮਾਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਸ ਨੇ ਲਗਭਗ 20 ਤੋਂ 22 ਘਰਾਂ ਵਿਚ ਤਲਾਸ਼ੀ ਲਈ ਅਤੇ ਕਈ ਸ਼ੱਕੀਆਂ ਤੋਂ ਪੁੱਛਗਿੱਛ ਕੀਤੀ ਅਤੇ ਕਈ ਸ਼ੱਕੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ। ਇਸ ਦੌਰਾਨ ਗੁਰਪ੍ਰੀਤ ਉਰਫ ਦੁੱਗਲ ਵਾਸੀ ਢਿੱਲਵਾਂ ਤੋਂ 102 ਨਸ਼ੀਲੀਆਂ ਗੋਲੀਆਂ ਅਤੇ ਦੀਪਕ ਕੁਮਾਰ ਉਰਫ ਰਾਹੁਲ ਵਾਸੀ ਗੁਰੂ ਗੋਬਿੰਦ ਐਵੇਨਿਊ ਤੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।

PunjabKesari

ਪੁਲਸ ਦੀ ਸਖ਼ਤੀ ਕਾਰਨ ਸ਼ਹਿਰ ਛੱਡ ਕੇ ਭੱਜੇ ਸਮੱਗਲਰ
ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਪੁਲਸ ਦੀ ਸਖ਼ਤੀ ਕਾਰਨ ਨਸ਼ਾ ਸਮੱਗਲਰ ਸ਼ਹਿਰ ਛੱਡ ਕੇ ਭੱਜ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕੁਝ ਮਹੀਨੇ ਪਹਿਲਾਂ ਵੀ ਕਮਿਸ਼ਨਰੇਟ ਪੁਲਸ ਨੇ ਭਾਰੀ ਪੁਲਸ ਫੋਰਸ ਨਾਲ ਕਾਜ਼ੀ ਮੰਡੀ, ਭੀਮ ਨਗਰ, ਸੰਤੋਸ਼ੀ ਨਗਰ ਅਤੇ ਇਸਦੇ ਆਸ-ਪਾਸ ਦੇ ਕਈ ਇਲਾਕਿਆਂ ਵਿਚ ਛਾਪੇਮਾਰੀ ਕਰ ਕੇ ਕਈ ਨਸ਼ਾ ਸਮੱਗਲਰਾਂ ਨੂੰ ਨਸ਼ੇ ਦੀ ਖੇਪ ਨਾਲ ਕਾਬੂ ਕੀਤਾ ਸੀ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਨਸ਼ੇ ਦੇ ਨਾਜਾਇਜ਼ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਪੁਲਸ ਦੀ ਸਖ਼ਤੀ ਕਾਰਨ ਨਸ਼ਾ ਸਮੱਗਲਰ ਸ਼ਹਿਰ ਛੱਡ ਕੇ ਭੱਜ ਚੁੱਕੇ ਹਨ।

ਇਹ ਵੀ ਪੜ੍ਹੋ- ਨਵੇਂ ਬਣੇ ਮੰਤਰੀ ਬਲਕਾਰ ਸਿੰਘ ਨਾਲ ਖ਼ਾਸ ਗੱਲਬਾਤ, ਕਿਹਾ- ਸ਼ਹਿਰਾਂ ਦੇ ਵਿਕਾਸ ਤੇ ਪਾਰਦਰਸ਼ੀ ਪ੍ਰਸ਼ਾਸਨ ’ਤੇ ਰਹੇਗਾ ਫੋਕਸ

PunjabKesari

ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਾ ਸਮੱਗਲਰਾਂ ਦਾ ਜੜ੍ਹ ਤੋਂ ਸਫਾਇਆ ਕਰਨ ਲਈ ਲੋਕ ਪੁਲਸ ਨੂੰ ਸਹਿਯੋਗ ਦੇਣ ਅਤੇ ਨਸ਼ਾ ਸਮੱਗਲਿੰਗ ਦੀ ਸੂਚਨਾ ਪੁਲਸ ਨੂੰ ਬੇਝਿੱਜਕ ਹੋ ਕੇ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਸੂਚਨਾ ਦੇਣ ਵਾਲਿਆਂ ਦਾ ਨਾਂ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਪੁਲਸ ਨੂੰ ਸ਼ਹਿਰ ਦੇ ਕਈ ਹੋਰ ਸਥਾਨਾਂ ਵਿਚ ਵੀ ਨਸ਼ਾ ਸਮੱਗਲਿੰਗ ਦੀ ਸੂਚਨਾ ਮਿਲ ਰਹੀ ਹੈ ਅਤੇ ਜਲਦ ਹੀ ਸ਼ਹਿਰ ਦੇ ਹੋਰ ਸਥਾਨਾਂ ’ਤੇ ਸਰਚ ਆਪ੍ਰੇਸ਼ਨ ਚੱਲੇਗਾ।

ਇਹ ਵੀ ਪੜ੍ਹੋ- ਮੁਫ਼ਤ ਬਿਜਲੀ ਲੈਣ ਵਾਲਿਆਂ ਲਈ ਅਹਿਮ ਖ਼ਬਰ, ਇਨ੍ਹਾਂ ਖ਼ਪਤਕਾਰਾਂ ਦੇ ਕੁਨੈਕਸ਼ਨ ਕੱਟਣ ਦੀ ਤਿਆਰੀ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


shivani attri

Content Editor

Related News