ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਗੁਰਦੁਆਰਾ ਗਰਨਾ ਸਾਹਿਬ ਤੋਂ ਦਸਤਖ਼ਤੀ ਮੁਹਿੰਮ ਦੀ ਆਰੰਭਤਾ ਹੋਈ
Thursday, Dec 08, 2022 - 05:02 PM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦੇਸ਼ ਵਿਆਪੀ ਦਸਤਖ਼ਤੀ ਮੁਹਿੰਮ ਤਹਿਤ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਗਰਨਾ ਸਾਹਿਬ ਬੋਦਲ ਤੋ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਦਸਤਖ਼ਤੀ ਮੁਹਿੰਮ ਦੀ ਅਰੰਭਤਾ ਕੀਤੀ ਗਈ।
ਇਸ ਮੌਕੇ ਮੈਨੇਜਰ ਰਤਨ ਸਿੰਘ ਅਤੇ ਭਾਈ ਕਲਿਆਣ ਸਿੰਘ ਪ੍ਰਚਾਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ। ਇਸ ਮੁਹਿੰਮ ਤੋਂ ਪਹਿਲਾਂ ਵੀ ਐੱਸ. ਜੀ. ਪੀ. ਸੀ. ਵੱਲੋਂ ਦੇਸ਼ ਦੇ ਵੱਖ-ਵੱਖ ਰਾਜਾਂ ਦੀਆਂ ਜੇਲ੍ਹਾਂ ਵਿਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਬੇ ਅਰਸੇ ਤੋਂ ਆਵਾਜ਼ ਉਠਾਉਂਦੀ ਆ ਰਹੀ ਹੈ। ਉਨ੍ਹਾਂ ਹੋਰ ਕਿਹਾ ਕਿ ਸਰਕਾਰਾਂ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਹੁਣ ਦੇਸ਼ ਪੱਧਰੀ ਦਸਤਖ਼ਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਵੱਡੇ ਪੱਧਰ 'ਤੇ ਲੱਖਾਂ ਪ੍ਰੋਫਾਰਮੇ ਭਰਵਾ ਕੇ ਚੰਡੀਗੜ੍ਹ ਵਿਖੇ ਇਕ ਦਿਨ ਰੋਸ ਧਰਨਾ ਲਗਾਉਣ ਮਗਰੋਂ ਪੰਜਾਬ ਦੇ ਰਾਜਪਾਲ ਨੂੰ ਸੌਂਪੇ ਜਾਣਗੇ।
ਇਹ ਵੀ ਪੜ੍ਹੋ : ਜਲੰਧਰ: ਨਕੋਦਰ 'ਚ ਹੋਏ ਕੱਪੜਾ ਵਪਾਰੀ ਦੇ ਕਤਲ ਕਾਂਡ ਦੀ CCTV ਆਈ ਸਾਹਮਣੇ, ਆਡੀਓ ਵੀ ਹੋਈ ਵਾਇਰਲ
ਉਨ੍ਹਾਂ ਵੱਲੋਂ ਹਰ ਸੰਜੀਦਾ ਵਿਅਕਤੀ ਅਤੇ ਸਭਾ-ਸੁਸਾਇਟੀਆਂ ਜਥੇਬੰਦੀਆਂ ਨੂੰ ਇਸ ਦਸਤਖ਼ਤੀ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਗਈ। ਇਸ ਮੌਕੇ ਬਾਬਾ ਜਸਵੀਰ ਸਿੰਘ ਭੂਰੀ ਵਾਲੇ, ਗੁਰਵਿਕਰਮ ਸਿੰਘ ਬਾਜਵਾ, ਸਰਬਜੀਤ ਸਿੰਘ , ਅਮਨਦੀਪ ਸਿੰਘ ਭਾਈ ਸਲਵਿੰਦਰ ਸਿੰਘ, ਗ੍ਰੰਥੀ ਸੁਖਰਾਜ ਸਿੰਘ ਰਾਜਾ, ਰਾਜਗੁਰਸ਼ਰਨ ਸਿੰਘ ਬਲਗਣ, ਮਨਦੀਪ ਸਿੰਘ ਢੀਂਡਸਾ ਪ੍ਰਧਾਨ ਮੀਰੀ ਪੀਰੀ ਸੇਵਾ ਸੁਸਾਇਟੀ, ਬਾਬਾ ਹਰਜਿੰਦਰ ਸਿੰਘ ਸ਼ਿੰਦੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਇਹ ਵੀ ਪੜ੍ਹੋ : ਲੁਧਿਆਣਾ 'ਚ ਵੱਡੀ ਵਾਰਦਾਤ, ਪ੍ਰੇਮੀ ਨੇ ਪ੍ਰੇਮਿਕਾ ਨੂੰ ਦਿੱਤੀ ਰੂਹ ਕੰਬਾਊ ਮੌਤ, ਤਬੇਲੇ 'ਚ ਦਫ਼ਨਾਈ ਲਾਸ਼