ਕੈਂਟ ਸਟੇਸ਼ਨ ’ਤੇ ਨਾਜਾਇਜ਼ ਸ਼ਰਾਬ ਸਪਲਾਈ ਕਰਨ ਆਇਆ ਸਮੱਗਲਰ ਕਾਬੂ
Saturday, Sep 07, 2024 - 03:02 PM (IST)
ਜਲੰਧਰ (ਮਹੇਸ਼)- ਜਲੰਧਰ ਕੈਂਟ ਰੇਲਵੇ ਸਟੇਸ਼ਨ ’ਤੇ ਚੈਕਿੰਗ ਦੌਰਾਨ ਰੇਲਵੇ ਪੁਲਸ ਨੇ ਇਕ ਵਿਅਕਤੀ ਨੂੰ 18 ਹਜ਼ਾਰ ਐੱਮ. ਐੱਲ. ਨਾਜਾਇਜ਼ ਸ਼ਰਾਬ ਸਣੇ ਕਾਬੂ ਕੀਤਾ ਹੈ। ਥਾਣਾ ਜੀ. ਆਰ. ਪੀ. ਜਲੰਧਰ ਸ਼ਹਿਰ ਦੇ ਐੱਸ.ਐੱਚ.ਓ. ਪਲਵਿੰਦਰ ਸਿੰਘ ਭਿੰਡਰ ਨੇ ਦੱਸਿਆ ਕਿ ਜੀ. ਆਰ. ਪੀ. ਚੌਕੀ ਇੰਚਾਰਜ ਅਸ਼ੋਕ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਰੇਲਵੇ ਪੁਲਸ ਮੁਲਾਜ਼ਮਾਂ ਵੱਲੋਂ ਫੜੇ ਗਏ ਵਿਅਕਤੀ ਦੀ ਪਛਾਣ ਅਜੈ ਕੁਮਾਰ ਪੁੱਤਰ ਖਜ਼ੀਆ ਰਾਮ ਵਾਸੀ ਮੁਹੱਲਾ ਦੌਲਤਪੁਰੀ, ਜਲੰਧਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਭਰਾ ਦੇ ਅਮਰੀਕਾ ਜਾਣ ਦੀ ਖੁਸ਼ੀ 'ਚ ਰੱਖੀ ਪਾਰਟੀ 'ਚ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ
ਉਹ ਕੈਂਟ ਸਟੇਸ਼ਨ ’ਤੇ ਕਿਸੇ ਨੂੰ ਨਾਜਾਇਜ਼ ਸ਼ਰਾਬ ਸਪਲਾਈ ਕਰਨ ਆਇਆ ਸੀ ਪਰ ਰੇਲਵੇ ਪੁਲਸ ਨੇ ਉਸ ਨੂੰ ਉਸ ਦੇ ਟਿਕਾਣੇ 'ਤੇ ਪਹੁੰਚਣ ਤੋਂ ਪਹਿਲਾਂ ਹੀ ਰਸਤੇ 'ਚ ਫੜ ਲਿਆ। ਉਸ ਖਿਲਾਫ ਥਾਣਾ ਜੀ. ਆਰ. ਪੀ. ਜਲੰਧਰ ਸਿਟੀ ’ਚ ਮਾਮਲਾ ਦਰਜ ਕੀਤਾ ਗਿਆ ਹੈ। ਉਸ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਨ ਉਪਰੰਤ ਜੱਜ ਸਾਹਿਬ ਦੇ ਹੁਕਮਾਂ ’ਤੇ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ’ਤੇ ਮਾਡਰਨ ਜੇਲ੍ਹ ਕਪੂਰਥਲਾ ’ਚ ਬੰਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਸਪਾ ਸੈਂਟਰਾਂ ’ਤੇ ਕਾਰਵਾਈ ਲਈ ਪੁਲਸ ਨੇ ਬਣਾਇਆ ਸਪੈਸ਼ਲ ਸੈੱਲ, ਵੱਖਰੇ ਤਰੀਕੇ ਲਿਆ ਜਾ ਰਿਹਾ ਐਕਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8