ਕਪੂਰਥਲਾ-ਜਲੰਧਰ ਰੋਡ ’ਤੇ ਸਥਿਤ ਮਸ਼ਹੂਰ ਨਿੱਜੀ ਯੂਨੀਵਰਸਿਟੀ ਦੇ ਹੋਸਟਲ ''ਚ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ

05/29/2024 6:48:16 PM

ਕਪੂਰਥਲਾ (ਮਹਾਜਨ/ਭੂਸ਼ਣ)-ਕਪੂਰਥਲਾ-ਜਲੰਧਰ ਰੋਡ ’ਤੇ ਸਥਿਤ ਯੂਨੀਵਰਸਿਟੀ ਦੇ ਹੋਸਟਲ ’ਚ ਦੇਰ ਰਾਤ ਇਕ ਵਿਦਿਆਰਥੀ ਵੱਲੋਂ ਆਪਣੇ ਹੀ ਕਮਰੇ ’ਚ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਰਜਤ ਪੁੱਤਰ ਕਿਸ਼ਨ ਚੰਦ ਵਾਸੀ ਖੇੜੀ ਸੁਜਾਨਪੁਰ, ਹਿਮਾਚਲ ਪ੍ਰਦੇਸ਼ ਜੋਕਿ ਯੂਨੀਵਰਸਿਟੀ ’ਚ ਪੜ੍ਹਾਈ ਕਰ ਰਿਹਾ ਹੈ, ਨੇ ਦੇਰ ਰਾਤ ਹੋਸਟਲ ਦੇ ਕਮਰੇ ’ਚ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਇਸ ਸਬੰਧੀ ਹੋਸਟਲ ਸਟਾਫ਼ ਨੂੰ ਸੂਚਨਾ ਮਿਲਣ ’ਤੇ ਉਨ੍ਹਾਂ ਤੁਰੰਤ ਉਸ ਨੂੰ ਪੱਖੇ ਤੋਂ ਉਤਾਰ ਕੇ ਇਲਾਜ ਲਈ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਪਰ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮੌਕੇ ’ਤੇ ਮੌਜੂਦ ਸਟਾਫ਼ ਮੈਂਬਰ ਸੰਜੀਵ ਸ਼ਰਮਾ, ਜਤਿੰਦਰ ਨਰੂਲਾ ਅਤੇ ਵਿਨੈ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲਦਿਆਂ ਹੀ ਤੁਰੰਤ ਐਂਬੂਲੈਂਸ 108 ਦੀ ਮਦਦ ਨਾਲ ਰਜਤ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ। ਦੱਸਿਆ ਜਾ ਰਿਹਾ ਹੈ ਕਿ ਰਜਤ ਪੜ੍ਹਾਈ ਦੇ ਬੋਝ ਕਾਰਨ ਡਿਪ੍ਰੈਸ਼ਨ ’ਚ ਸੀ।

ਇਹ ਵੀ ਪੜ੍ਹੋ- ਜਲੰਧਰ 'ਚ 5ਵੀਂ ਜਮਾਤ ਦੀ ਬੱਚੀ ਨਾਲ ਟੀਚਰ ਵੱਲੋਂ ਕੀਤੇ ਗਏ ਜਿਣਸੀ ਸ਼ੋਸ਼ਣ ਦੇ ਮਾਮਲੇ 'ਚ ਸਖ਼ਤ ਐਕਸ਼ਨ

ਦੂਜੇ ਪਾਸੇ ਸਾਇੰਸ ਸਿਟੀ ਚੌਂਕੀ ਦੇ ਇੰਚਾਰਜ ਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਰਜਤ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰ ਮੁਤਾਬਕ ਰਜਤ ’ਤੇ ਪੜ੍ਹਾਈ ਦਾ ਬਹੁਤ ਜ਼ਿਆਦਾ ਬੋਝ ਸੀ, ਜਿਸ ਕਾਰਨ ਉਹ ਡਿਪ੍ਰੈਸ਼ਨ ’ਚ ਰਹਿੰਦਾ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ।

ਇਹ ਵੀ ਪੜ੍ਹੋ- ਜਲੰਧਰ 'ਚ ਦਰਦਨਾਕ ਹਾਦਸਾ: ਸਵੀਮਿੰਗ ਪੂਲ ਤੱਕ 13 ਸਾਲਾ ਬੱਚੇ ਨੂੰ ਖਿੱਚ ਲਿਆਈ ਮੌਤ, ਤੜਫ਼-ਤੜਫ਼ ਕੇ ਨਿਕਲੀ ਜਾਨ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


shivani attri

Content Editor

Related News