ਰਾਮਲੀਲਾ ਦੀ ਸਟੇਜ ''ਤੇ ਅਚਾਨਕ ਲੱਗੀ ਅੱਗ, ਸਾਉਂਡ ਸਿਸਟਮ ਹੋਇਆ ਸੜ ਕੇ ਸੁਆਹ

10/19/2023 1:25:00 PM

ਜਲੰਧਰ (ਸੁਨੀਲ) : ਦੁਸਹਿਰੇ ਤੋਂ ਪਹਿਲਾਂ ਵੱਖ-ਵੱਖ ਥਾਵਾਂ 'ਤੇ ਰਾਮਲੀਲਾ ਦੇ ਮੰਚ ਸਜਾਏ ਜਾਂਦੇ ਹਨ, ਜਿੱਥੇ ਵੱਡੀ ਗਿਣਤੀ 'ਚ ਲੋਕ ਰਾਮਲੀਲਾ ਦੇਖਣ ਪਹੁੰਚਦੇ ਹਨ। ਇਸੇ ਦੌਰਾਨ ਜਲੰਧਰ ਦੇ ਮਾਡਲ ਹਾਉਸ ਵਿਖੇ ਚੱਲ ਰਹੀ ਰਾਮਲੀਲਾ ਦੀ ਸਟੇਜ 'ਤੇ ਅਚਾਨਕ ਅੱਗ ਲੱਗ ਜਾਣ ਦੀ ਖ਼ਬਰ ਮਿਲੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ, ਪਰ ਸਾਉਂਡ ਵਾਲਿਆਂ ਨੇ ਦੋਸ਼ ਲਗਾਇਆ ਹੈ ਕਿ ਇਹ ਅੱਗ ਕੁਝ ਰਾਜਨੀਤਿਕ ਤੱਤਾਂ ਦੁਆਰਾ ਲਗਾਈ ਗਈ ਹੈ। 

ਇਹ ਵੀ ਪੜ੍ਹੋ :  ਨਿਗਮ ਚੋਣਾਂ ਤੋਂ ਪਹਿਲਾਂ ਭਾਜਪਾ ਖ਼ਿਲਾਫ਼ ਵੱਡਾ ਦਾਅ ਖੇਡਣ ਲਈ ਮੈਦਾਨ 'ਚ ਉੱਤਰੀ 'ਆਪ'

ਸਾਉਂਡ ਦੇ ਮਾਲਕ ਸੋਨੂੰ ਨੇ ਦੱਸਿਆ ਕਿ ਉਸ ਨੂੰ ਪ੍ਰਬੰਧਕ ਕਮੇਟੀ ਦਾ ਫੋਨ ਆਇਆ ਸੀ ਕਿ ਸਟੇਜ 'ਤੇ ਰੱਖੇ ਸਪੀਕਰ ਨੂੰ ਅੱਗ ਲੱਗ ਗਈ ਹੈ ਤੇ ਜਦ ਉਸ ਨੇ ਪਹੁੰਚ ਕੇ ਦੇਖਿਆ ਤਾਂ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ। ਇਸ ਸਬੰਧ 'ਚ ਜਦੋਂ ਸ਼ਿਵ ਕਲਾ ਰੰਗ ਮੰਚ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਇਸ ਬਾਰੇ ਪੁਲਸ ਨੂੰ ਸੂਚਿਤ ਕੀਤਾ ਜਾ ਚੁੱਕਾ ਹੈ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਦਿੱਤਾ ਵੱਡਾ ਤੋਹਫ਼ਾ, ਨੋਟੀਫਿਕੇਸ਼ਨ ਜਾਰੀ

ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਵੀ ਸਾਉਂਡ ਵਾਲਿਆਂ ਨਾਲ ਮਾੜਾ ਸਲੂਕ ਕਰਨ ਦੀ ਜਾਣਕਾਰੀ ਮਿਲੀ ਹੈ, ਇਸ 'ਤੇ ਸਾਉਂਡ ਪਾਰਟੀ ਵੱਲੋਂ ਵੀ ਰੋਸ ਜਤਾਇਆ ਗਿਆ ਹੈ। ਇਸ ਮਾਮਲੇ 'ਚ ASI ਵੀ ਮੀਡੀਆ ਦੇ ਸਵਾਲਾਂ ਦਾ ਜਵਾਬ ਦੇਣ ਤੋਂ ਕੰਨੀ ਕਤਰਾਉਂਦੇ ਹੋਏ ਨਜ਼ਰ ਆਏ। 

ਇਹ ਵੀ ਪੜ੍ਹੋ :  ਅੰਮ੍ਰਿਤਪਾਲ ਸਿੰਘ ਦਾ ਫ਼ੌਜੀ ਸਨਮਾਨਾਂ ਨਾਲ ਸਸਕਾਰ ਨਾ ਕੀਤੇ ਜਾਣ 'ਤੇ ਫ਼ੌਜ ਦਾ ਵੱਡਾ ਬਿਆਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Anuradha

This news is Content Editor Anuradha